ਨਵੀਂ ਦਿੱਲੀ: ਮਾਹਾਰਾਸ਼ਟਰ 'ਚ ਸਰਕਾਰ ਬਨਾਉਣ ਨੂੰ ਲੈ ਕੇ ਕਾਂਗਰਸ, ਐਨਸੀਪੀ ਅਤੇ ਸ਼ਿਵ ਸੈਨਾ 'ਚ ਚੱਲ ਰਹੀ ਵਿਚਾਰ ਚਰਚਾ ਦੇ ਵਿਚਕਾਰ ਐਨਸੀਪੀ ਆਗੂ ਸ਼ਰਦ ਪਵਾਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਹਾਂ ਆਗੂਆਂ ਵਿਚਕਾਰ ਇਹ ਮੁਲਾਕਾਤ ਸੰਸਦ ਭਵਨ ਵਿਖੇ ਕੀਤੀ ਗਈ।
ਇਹ ਮੁਲਾਕਾਤ ਅਜਿਹੇ ਵੇਲੇ ਹਈ ਹੋਈ ਹੈ ਜਦੋਂ ਖ਼ਬਰਾਂ ਆ ਰਹੀਆਂ ਹਨ ਕਿ ਮਬਾਰਾਸ਼ਟਰ 'ਚ ਸ਼ਿਵ ਸੈਨਾ ਨੂੰ ਸੱਤਾ ਦੀ ਦੌੜ 'ਚੋਂ ਬਾਹਰ ਕਰਨ ਲਈ ਭਾਜਪਾ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ ਤੇ ਐਨਸੀਪੀ ਮੁਖੀ ਸ਼ਰਦ ਪਵਾਰ ਨੂੰ ਰਾਸ਼ਟਰਪਤੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਹੈ। ਹਾਲਾਂਕਿ ਐਨਸੀਪੀ ਵੱਲੋਂ ਭਾਜਪਾ ਨਾਲ ਕਿਸੇ ਵੀ ਤਰ੍ਹਾਂ ਦੀ ਸੌਦੇਬਾਜ਼ੀ ਦੀ ਗੱਲ ਨੂੰ ਸਿਰੇ ਤੋਂ ਨਕਾਰਿਆ ਹੈ।
ਦੱਸਣਯੋਗ ਹੈ ਕਿ ਸ਼ਰਦ ਪਵਾਰ ਤੇ ਪੀਐੱਮ ਮੋਦੀ ਵਿਚਕਾਰ ਇਹ ਮੁਲਾਕਾਤ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਹੋਈ ਹੈ। ਐਨਸੀਪੀ ਮੁਖੀ ਨੇ ਮੁਲਾਕਾਤ ਦੌਰਾਨ ਫ਼ਸਲਾਂ ਨੂੰ ਹੋਏ ਨੁਕਸਾਨ ਬਾਰੇ ਚਰਚਾ ਕੀਤੀ ਤੇ ਸੂਬੇ ਵਿੱਚ ਕਿਸਾਨੀ 'ਤੇ ਆਏ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਦੀ ਤੁਰੰਤ ਦਖ਼ਲ ਦੀ ਮੰਗ ਕੀਤੀ।
ਮੁਲਾਕਾਤ ਤੋਂ ਬਾਅਦ ਪਵਾਰ ਨੇ ਕੀਤਾ ਟਵੀਟ
ਪੀਐੱਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਐਨਸੀਪੀ ਮੁਖੀ ਨੇ ਟਵੀਟ ਕੀਤਾ ਅਤੇ ਇਸ ਮੁਲਾਕਾਤ ਦੌਰਾਨ ਹੋਈ ਵਿਚਾਰ ਚਰਚਾ ਬਾਰੇ ਜਾਣਕਾਰੀ ਦਿੱਤੀ।
-
Met @PMOIndia Shri. Narendra Modi in Parliament today to discuss the issues of farmers in Maharashtra. This year the seasonal rainfall has created Havoc engulfing 325 talukas of Maharashtra causing heavy damage of crops over 54.22 lakh hectares of area. pic.twitter.com/90Nt7ZlWGs
— Sharad Pawar (@PawarSpeaks) November 20, 2019 " class="align-text-top noRightClick twitterSection" data="
">Met @PMOIndia Shri. Narendra Modi in Parliament today to discuss the issues of farmers in Maharashtra. This year the seasonal rainfall has created Havoc engulfing 325 talukas of Maharashtra causing heavy damage of crops over 54.22 lakh hectares of area. pic.twitter.com/90Nt7ZlWGs
— Sharad Pawar (@PawarSpeaks) November 20, 2019Met @PMOIndia Shri. Narendra Modi in Parliament today to discuss the issues of farmers in Maharashtra. This year the seasonal rainfall has created Havoc engulfing 325 talukas of Maharashtra causing heavy damage of crops over 54.22 lakh hectares of area. pic.twitter.com/90Nt7ZlWGs
— Sharad Pawar (@PawarSpeaks) November 20, 2019