ਮੁੰਬਈ: ਮਹਾਰਾਸ਼ਟਰ ਦੇ ਸਾਬਕਾ ਸੀਐਮ ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਹ ਪੱਤਰ ਮਹਾਰਾਸ਼ਟਰ ਵਿੱਚ ਧਾਰਮਿਕ ਸਥਾਨ ਖੋਲ੍ਹੇ ਜਾਣ ਵਾਲੇ ਮੁੱਦੇ 'ਤੇ ਚਰਚਾ ਵਿੱਚ ਆਉਣ ਤੋਂ ਬਾਅਦ ਲਿਖਿਆ ਹੈ। ਸ਼ਰਦ ਪਵਾਰ ਨੇ ਰਾਜਪਾਲ ਵੱਲੋਂ ਲਿਖੇ ਪੱਤਰ ਦੀ ਭਾਸ਼ਾ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਜਿਹੀ ਭਾਸ਼ਾ ਰਾਜਪਾਲ ਨੂੰ ਸ਼ੋਭਾ ਨਹੀਂ ਦਿੰਦੀ ਹੈ।
ਪਵਾਰ ਨੇ ਲਿਖਿਆ ਹੈ ਕਿ ਪੂਰਾ ਦੇਸ਼ ਕੋਰੋਨਾ ਮਹਾਂਮਾਰੀ ਨਾਲ ਇਕਜੁੱਟ ਹੋ ਕੇ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਤੁਸੀਂ ‘ਦੋ ਗਜ਼ ਦੀ ਦੂਰੀ’ ਦਾ ਨਾਅਰਾ ਦਿੱਤਾ ਸੀ।
-
It was brought to my notice through the media, a letter written by the Hon. Governor of Maharashtra to the @CMOMaharashtra
— Sharad Pawar (@PawarSpeaks) October 13, 2020 " class="align-text-top noRightClick twitterSection" data="
In this letter the Hon. Governor has sought the intervention of the Chief Minister to open up religious places for the public. pic.twitter.com/1he2VOatx3
">It was brought to my notice through the media, a letter written by the Hon. Governor of Maharashtra to the @CMOMaharashtra
— Sharad Pawar (@PawarSpeaks) October 13, 2020
In this letter the Hon. Governor has sought the intervention of the Chief Minister to open up religious places for the public. pic.twitter.com/1he2VOatx3It was brought to my notice through the media, a letter written by the Hon. Governor of Maharashtra to the @CMOMaharashtra
— Sharad Pawar (@PawarSpeaks) October 13, 2020
In this letter the Hon. Governor has sought the intervention of the Chief Minister to open up religious places for the public. pic.twitter.com/1he2VOatx3
ਪਵਾਰ ਨੇ ਕਿਹਾ ਕਿ ਮਹਾਰਾਸ਼ਟਰ ਦੀ ਮਹਾਂਵਿਕਾਸ ਅਘਾੜੀ ਸਰਕਾਰ ਉਧਵ ਠਾਕਰੇ ਦੀ ਅਗਵਾਈ ਵਿੱਚ ‘ਮੇਰਾ ਪਰਿਵਾਰ ਮੇਰੀ ਜ਼ਿੰਮੇਵਾਰੀ’ ਪ੍ਰੋਗਰਾਮ ਚਲਾ ਰਹੀ ਹੈ। ਮਹਾਰਾਸ਼ਟਰ ਸਰਕਾਰ ਦੋ ਗਜ਼ਾਂ ਦੀ ਦੁਰੀ ਨੂੰ ਲੈ ਕੇ ਇੱਕ ਮੁਹਿੰਮ ਚਲਾਉਣ ਦੀ ਯੋਜਨਾ ਬਣਾ ਰਹੀ ਹੈ।
ਇਸ ਤੋਂ ਪਹਿਲਾਂ ਮਹਾਰਾਸ਼ਟਰ ਵਿੱਚ ਧਾਰਮਿਕ ਸਥਾਨ ਖੋਲ੍ਹਣ ਦਾ ਵਿਸ਼ਾ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਵੱਲੋਂ ਪੱਤਰ ਲਿਖੇ ਜਾਣ ਨੂੰ ਲੈ ਕੇ ਸੁਰਖੀਆਂ ਵਿੱਚ ਆਇਆ ਹੈ। ਇਸ ਸਬੰਧ ਵਿੱਚ ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਰਾਜਪਾਲ ਦੀ ਭਾਸ਼ਾ ਸੋਭਾ ਜਨਕ ਨਹੀਂ ਹੈ।