ਸ਼ਿਲਾਂਗ: ਸ਼ਿਲਾਂਗ 'ਚ ਰਹਿ ਰਹੇ ਸਿੱਖਾਂ ਨੂੰ ਇੱਕ ਵਾਰ ਫ਼ਿਰ ਤੋਂ ਪ੍ਰਸ਼ਾਸਨ ਨੇ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਸ਼ਿਲਾਂਗ ਨਗਰ ਨਿਗਮ ਵੱਲੋਂ ਜਾਰੀ ਕੀਤੇ ਗਏ ਹਨ। ਸ਼ਿਲਾਂਗ ਨਗਰ ਨਿਗਮ ਨੇ ਨੋਟਿਸ ਜਾਰੀ ਕਰਕੇ ਸਿੱਖਾਂ ਤੋਂ ਇਹ ਜਾਣਕਾਰੀ ਮੰਗੀ ਹੈ ਕਿ ਸਿੱਖਾਂ ਦੇ ਘਰ ਕਾਨੂੰਨੀ ਹਨ ਜਾਂ ਨਹੀਂ। ਇਸ ਦੇ ਨਾਲ ਹੀ ਨਿਗਮ ਨੇ ਉਨ੍ਹਾਂ ਤੋਂ ਦਸਤਾਵੇਜ਼ ਵੀ ਮੰਗੇ ਹਨ।
ਮੇਘਾਲਿਆ ਦੇ ਗ੍ਰਹਿ ਮੰਤਰੀ ਨੂੰ ਮਿਲਿਆ ਪੰਜਾਬ ਸਰਕਾਰ ਦਾ ਵਫਦ, ਸਿੱਖਾਂ ਦੀ ਸੁਰੱਖਿਆ ਦਾ ਮਿਲਿਆ ਭਰੋਸਾ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼ਿਲਾਂਗ ਪ੍ਰਸ਼ਾਸਨ ਨੇ ਸਿੱਖਾਂ ਦੇ ਘਰ ਦੇ ਬਾਹਰ ਨੋਟਿਸ ਚਿਪਕਾ ਦਿੱਤੇ ਸਨ। ਜਿਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਵਿਵਾਦ ਵੀ ਹੋਇਆ ਸੀ। ਉੱਥੇ ਹੀ ਸ਼ਿਲਾਂਗ 'ਚ ਰਹਿ ਰਹੇ ਸਿੱਖਾਂ ਨੇ ਪਹਿਲਾਂ ਵੀ ਇਸ ਵਿਵਾਦ ਨੂੰ ਲੈ ਕੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨਾਲ ਮੁਲਾਕਾਤ ਕੀਤੀ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਸਿੱਖਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਸੀ।