ਮੁੰਬਈ: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਭਾਜਪਾ–ਸ਼ਿਵ ਸੈਨਾ ਗੱਠਜੋੜ ਦੀ ਸਰਕਾਰ ਬਣਾ ਸਕਦੀ ਹੈ। ਪਰ, ਅਜਿਹਾ ਲੱਗਦਾ ਹੈ ਕਿ ਸ਼ਿਵ ਸੈਨਾ ਭਾਜਪਾ 'ਤੇ ਭਰੋਸਾ ਨਹੀਂ ਕਰ ਪਾ ਰਹੀ ਹੈ। ਵਿਧਾਇਕ ਦਲ ਦੀ ਬੈਠਕ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਭਾਜਪਾ ਪਹਿਲਾਂ ਲਿਖ਼ਤੀ ਵਿੱਚ ਦੇ ਕਿ ਉਹ ਢਾਈ-ਢਾਈ ਸਾਲਾਂ ਮੁੱਖ ਮੰਤਰੀ ਲਈ 50-50 ਦੇ ਫਾਰਮੂਲੇ ਲਈ ਸਹਿਮਤ ਹਨ।
ਸ਼ਿਵ ਸੈਨਾ ਦੇ ਆਗੂ ਪ੍ਰਤਾਪ ਸਰਨਾਈਕ ਨੇ ਕਿਹਾ ਕਿ ਬੈਠਕ ਵਿੱਚ ਇਹ ਪਹਿਲਾਂ ਤੋਂ ਹੀ ਤੈਅ ਸੀ। ਅਮਿਤ ਸ਼ਾਹ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਸਾਨੂੰ 50–50 ਫ਼ਾਰਮੂਲੇ ਦਾ ਵਾਅਦਾ ਕੀਤਾ ਸੀ। ਇਸ ਲਈ ਦੋਵੇਂ ਪਾਰਟੀਆਂ ਨੂੰ ਢਾਈ–ਢਾਈ ਸਾਲ ਸਰਕਾਰ ਚਲਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ। ਸ਼ਿਵ ਸੈਨਾ ਇਹ ਕਹੀ ਰਹੀ ਹੈ ਕਿ ਊਧਵ ਠਾਕਰੇ ਨੂੰ ਇਸ ਗੱਲ ਦਾ ਲਿਖ਼ਤੀ ਭਰੋਸਾ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਜ਼ਿਆਦਾਤਰ ਸ਼ਿਵ ਸੈਨਾ ਵਿਧਾਇਕ ਚਾਹੁੰਦੇ ਹਨ ਕਿ ਇਸ ਵਾਰ ਸ਼ਿਵ ਸੈਨਾ ਨੂੰ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾਵੇ ਅਤੇ ਇਹ ਅਹੁਦਾ ਆਦਿੱਤਿਆ ਠਾਕਰੇ ਨੂੰ ਦਿੱਤਾ ਜਾਵੇ। ਇਨ੍ਹਾਂ ਵਿਧਾਇਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਨਵੀਂ ਸੋਚ ਹੈ। ਸ਼ਿਵ ਸੈਨਾ ਨੂੰ ਵਿਧਾਨ ਸਭਾ ਚੋਣਾਂ ਵਿੱਚ 56 ਸੀਟਾਂ ਮਿਲੀਆਂ ਹਨ।
ਭਾਜਪਾ ਨੇ ਪਿਛਲੀ ਵਾਰ ਦੇ ਮੁਕਾਬਲੇ ਲਗਭਗ 20 ਸੀਟਾਂ ਘੱਟ ਆਈਆ ਹਨ ਅਤੇ ਸਰਕਾਰ ਬਣਾਉਣ ਲਈ ਇਸ ਨੂੰ ਤੀਜੀ ਧਿਰ ਦੇ ਸਮਰਥਨ ਦੀ ਜ਼ਰੂਰਤ ਹੋਵੇਗੀ। ਸ਼ਿਵ ਸੈਨਾ ਇਸ ਦਾ ਫ਼ਾਇਦਾ ਉਠਾਉਣਾ ਚਾਹੁੰਦੀ ਹੈ ਕਿਉਂਕਿ ਬੀਜੇਪੀ ਨੇ ਪਿਛਲੀਆਂ ਚੋਣਾਂ ਵਿੱਚ ਇਕੱਲੇ ਹੀ ਚੋਣ ਲੜੀ ਸੀ ਅਤੇ ਪੂਰੀ ਤਰ੍ਹਾਂ ਸਰਕਾਰ 'ਤੇ ਕਬਜ਼ਾ ਕਰ ਲਿਆ ਸੀ, ਪਰ ਇਸ ਵਾਰ ਚੀਜ਼ਾਂ ਬਦਲ ਗਈਆਂ ਹਨ।