ETV Bharat / bharat

ਕੇਜਰੀਵਾਲ ਸਰਕਾਰ ਲਾਗੂ ਕਰੇਗੀ ਗ੍ਰਹਿ ਮੰਤਰਾਲੇ ਦਾ ਫੈਸਲਾ, ਦਿੱਲੀ 'ਚ ਖੁਲ੍ਹਣਗੀਆਂ ਦੁਕਾਨਾਂ - ਗ੍ਰਹਿ ਮੰਤਰਾਲੇ ਦਾ ਫੈਸਲਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਨੂੰ ਰਾਜ ਵਿੱਚ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਫੈਸਲਾ ਲਿਆ ਗਿਆ ਹੈ ਤੇ ਸਾਰੀਆਂ ਰਸਮਾਂ ਐਤਵਾਰ ਸਵੇਰ ਤੱਕ ਪੂਰੀਆਂ ਕਰ ਦਿੱਤੀਆਂ ਜਾਣਗੀਆਂ।

kejriwal
kejriwal
author img

By

Published : Apr 26, 2020, 10:39 AM IST

ਨਵੀਂ ਦਿੱਲੀ: ਦਿੱਲੀ ਵਿੱਚ ਸਟੈਂਡ ਅਲੋਨ ਦੁਕਾਨਾਂ, ਗਲੀ ਮੁਹੱਲੇ ਜਾਂ ਕਲੋਨੀ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਹੋਵੇਗੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਨੂੰ ਰਾਜ ਵਿੱਚ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਫੈਸਲਾ ਲਿਆ ਗਿਆ ਹੈ ਅਤੇ ਸਾਰੀਆਂ ਰਸਮਾਂ ਐਤਵਾਰ ਸਵੇਰ ਤੱਕ ਪੂਰੀਆਂ ਕਰ ਦਿੱਤੀਆਂ ਜਾਣਗੀਆਂ।

ਆਦੇਸ਼ ਦੇ ਅਨੁਸਾਰ ਦੁਕਾਨਾਂ 'ਤੇ ਸਮਾਜਕ ਦੂਰੀ ਅਤੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ। ਉਥੇ ਹੀ ਕੰਟੇਨਮੈਂਟ ਜ਼ੋਨ ਵਿੱਚ ਕਿਸੇ ਵੀ ਗਤੀਵਿਧੀ ਦੀ ਆਗਿਆ ਨਹੀਂ ਹੋਵੇਗੀ।

ਜਾਣਕਾਰੀ ਲਈ ਦੱਸ ਦਈਏ ਕਿ ਕੇਂਦਰ ਸਰਕਾਰ ਨੇ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਇਸ ਬਾਰੇ ਗ੍ਰਹਿ ਮੰਤਰਾਲੇ ਨੇ ਸ਼ਨੀਵਾਰ ਨੂੰ ਸਪਸ਼ਟੀਕਰਨ ਜਾਰੀ ਕੀਤਾ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਕਿਹੜੀਆਂ ਦੁਕਾਨਾਂ ਬੰਦ ਰਹਿਣਗੀਆਂ ਅਤੇ ਕਿਸ ਨੂੰ ਖੋਲ੍ਹਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਭੁੱਖੇ ਮਰਨ ਦੀ ਕਗਾਰ 'ਤੇ ਪ੍ਰਵਾਸੀ ਕਾਰੀਗਰ, ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਔਖਾ

ਮੰਤਰਾਲੇ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਸ਼ਾਪਿੰਗ ਮਾਲ ਨੂੰ ਛੱਡ ਕੇ ਸਾਰੀਆਂ ਦੁਕਾਨਾਂ ਖੁੱਲ੍ਹਣਗੀਆਂ। ਉਥੇ ਹੀ ਸ਼ਹਿਰੀ ਖੇਤਰਾਂ ਵਿੱਚ ਸਾਰੀਆਂ ਸਟੈਂਡ ਅਲੋਨ ਦੁਕਾਨਾਂ, ਆਸਪਾਸ ਦੀਆਂ ਦੁਕਾਨਾਂ ਅਤੇ ਰਿਹਾਇਸ਼ੀ ਕੰਪਲੈਕਸਾਂ ਵਿੱਚ ਸਥਿਤ ਦੁਕਾਨਾਂ ਖੋਲ੍ਹਣ ਦੀ ਆਗਿਆ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮਾਰਕਿਟ ਵਿੱਚ ਸਥਿਤ ਦੁਕਾਨਾਂ, ਮਾਰਕਿਟ ਕੰਪਲੈਕਸ ਅਤੇ ਸ਼ਾਪਿੰਗ ਮਾਲ ਨੂੰ ਖੋਲ੍ਹਣ ਦੀ ਆਗਿਆ ਨਹੀਂ ਹੈ।

ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਸਿਰਫ ਜ਼ਰੂਰੀ ਚੀਜ਼ਾਂ ਦੀ ਈ-ਕਾਮਰਸ ਕੰਪਨੀਆਂ ਨੂੰ ਵੇਚਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੇ ਪ੍ਰਬੰਧਨ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਰਾਬ ਦੀਆਂ ਦੁਕਾਨਾਂ ਅਤੇ ਹੋਰ ਚੀਜ਼ਾਂ ਬੰਦ ਰਹਿਣਗੀਆਂ। ਮੰਤਰਾਲੇ ਨੇ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਹੌਟਸਪੌਟ ਇਲਾਕਿਆਂ ਵਿੱਚ ਇਹ ਦੁਕਾਨਾਂ ਬੰਦ ਹੀ ਰਹਿਣਗੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.