ਨਵੀਂ ਦਿੱਲੀ: ਸੀਏਏ ਅਤੇ ਐਨਆਰਸੀ ਨੂੰ ਲੈ ਕੇ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਹੁਣ ਇਸ ਪ੍ਰਦਰਸ਼ਨ ਨੂੰ ਪੰਜਾਬ ਦੇ ਸਿੱਖਾਂ ਦਾ ਸਮਰਥਨ ਮਿਲਿਆ ਹੈ। ਇਸ ਪ੍ਰਦਰਸ਼ਨ ਵਿੱਚ ਸਿੱਖਾਂ ਵੱਲੋਂ ਲੰਗਰ ਦੀ ਸ਼ੁਰੂਆਤ ਕੀਤੀ ਗਈ ਹੈ। ਜਿੱਥੇ ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਲਈ ਮੁਫਤ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ।
ਸ਼ਾਹੀਨ ਬਾਗ, ਦਿੱਲੀ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨਾਲ ਸ਼ਾਮਲ ਹੋ ਰਹੇ ਹਨ। ਇਸ ਨੂੰ ਮਹਿਲਾ ਲਹਿਰ ਕਿਹਾ ਜਾ ਰਿਹਾ ਹੈ। ਹਾਲਾਂਕਿ, ਇਸ ਵਿੱਚ ਵੱਡੀ ਗਿਣਤੀ ਵਿੱਚ ਆਦਮੀ ਵੀ ਦਿਖਾਈ ਦੇ ਰਹੇ ਹਨ, ਜੋ ਕਿ ਪੂਰਾ ਬੰਦੌਬਸਤ ਦੇਖ ਰਹੇ ਹਨ।
ਹੁਣ ਇਸ ਲਹਿਰ ਨੂੰ ਪੰਜਾਬ ਦੇ ਸਿੱਖਾਂ ਦਾ ਸਮਰਥਨ ਵੀ ਮਿਲ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 5 ਬੱਸਾਂ ਸਿੱਖ ਭਾਈਚਾਰੇ ਦੇ ਲੋਕ ਸ਼ਾਹੀਨ ਬਾਗ ਵਿਖੇ ਆ ਚੁੱਕੇ ਹਨ ਅਤੇ ਇਸ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦੇ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਵੱਲੋਂ ਲੰਗਰ ਵੀ ਸ਼ੁਰੂ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ 1 ਮਹੀਨੇ ਤੋਂ ਸੀਏਏ ਅਤੇ ਐਨਆਰਸੀ ਨੂੰ ਲੈ ਕੇ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਜਿਸ ਕਾਰਨ ਦਿੱਲੀ ਨੂੰ ਨੋਇਡਾ ਨਾਲ ਜੋੜਨ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ।