ਇਸਲਾਮਾਬਾਦ : ਭਾਰਤ ਤੋਂ ਤਿੰਨ ਦਿਨ ਪਹਿਲਾਂ ਰਾਵਨਾਂ ਹੋਏ ਸ਼ਰਧਾਲੂਆਂ ਦੇ ਜੱਥੇ ਨਾਲ ਇੱਕ ਸਿੱਖ ਲੜਕੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਗਈ ਸੀ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਗਈ ਸਿੱਖ ਲੜਕੀ ਪਾਕਿਸਤਾਨ ਵਿੱਚ ਲਾਪਤਾ ਹੋ ਗਈ ਹੈ।
ਪਾਕਿਸਤਾਨ ਪੁਲਿਸ ਨੇ ਇਸ ਘਟਨਾ ਦੇ ਸਬੰਧ 'ਚ ਲਾਹੌਰ ਅਤੇ ਫ਼ੈਸਲਾਬਾਦ ਦੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਹੋਰ ਪੜ੍ਹੋ: ਸਾਊਦੀ 'ਚ ਪੰਜਾਬੀ ਨੌਜਵਾਨ ਦੇ ਸਿਰ ਮੰਡਰਾ ਰਹੀ ਮੌਤ, ਇੱਕ ਕਰੋੜ ਰੁਪਏ ਜਾਂ ਸਿਰ ਹੋਵੇਗਾ ਕਲਮ
ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ 24 ਅਕਤੂਬਰ ਨੂੰ ਸ੍ਰੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਇੱਕ ਸਮਝੌਤਾ ਹੋਇਆ ਸੀ।
12 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ ਮੌਕੇ ਕਰਤਾਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਜਾਣ ਵਾਲੇ 500 ਤੋਂ ਵੱਧ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਸੀ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿਸਤਾਨੀ ਪੱਖ ਤੋਂ ਲਾਂਘੇ ਦਾ ਉਦਘਾਟਨ ਕੀਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਭਾਰਤੀ ਸਿੱਖ ਸ਼ਰਧਾਲੂਆਂ ਦਾ ਸਵਾਗਤ ਕੀਤਾ।