ਦਿੱਲੀ ਨਵੀਂ : ਪਾਕਿਸਤਾਨ ਵਿੱਚੋਂ ਕੁਝ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਪਰਿਵਾਰਾਂ ਵੱਲੋਂ ਭਾਰਤ ਵਿੱਚ ਸ਼ਰਨ ਮੰਗਣ ਦੇ ਬਾਬਤ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਪ੍ਰੈੱਸ ਮਿਲਣੀ ਗੁਰਦੁਆਰਾ ਮਜਨੂੰ ਦਾ ਟਿੱਲਾ ਵਿਖੇ ਕੀਤੀ ਕੀਤੀ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਈ.ਟੀ.ਵੀ ਭਾਰਤ ਨਾਲ ਵਿਸ਼ੇਸ਼ ਤੌਰ 'ਤੇ ਇਸ ਮੁੱਦੇ ਨੂੰ ਲੈ ਕੇ ਗੱਲ ਕੀਤੀ ਗਈ ਹੈ।
ਇਸ ਸਾਰੇ ਮੁੱਦੇ ਬਾਰੇ ਗੱਲ ਕਰਦੇ ਹੋਏ ਸਿਰਸਾ ਨੇ ਕਿਹਾ ਕਿ ਇਹ ਸ਼ਰਨਾਰਥੀ ਪਾਕਿਸਤਾਨ ਵਿੱਚ ਧਾਰਮਿਕ ਤਸ਼ੱਦਦ ਦਾ ਸ਼ਿਕਾਰ ਹਨ। ਜੋ ਭਾਰਤ ਸਰਕਾਰ ਤੋਂ ਨਾਗਰਿਕਤਾ ਦੀ ਮੰਗ ਕਰਦੇ ਹਨ।
ਇਹ ਵੀ ਪੜ੍ਹੋ : 1 ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਵਾੜ
ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਵਿੱਚ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ, ਪਰ ਜੇਕਰ ਇਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਮਿਲ ਜਾਂਦੀ ਹੈ ਤਾਂ ਇਹ ਇੱਥੇ ਇੱਜਤ ਨਾਲ ਜ਼ਿੰਦਗੀ ਬਤੀਤ ਕਰ ਸਕਦੇ ਹਨ।
ਸ਼ਰਨਾਰਥੀਆਂ ਦੇ ਬੱਚਿਆਂ ਦੀ ਪੜ੍ਹਾਈ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਵੱਲੋਂ ਇਸ ਬਾਰੇ ਦਿੱਲੀ ਸਰਕਾਰ ਨੂੰ ਲਿਖਿਆ ਜਾ ਚੁੱਕਿਆ ਹੈ ਕਿ ਸਰਕਾਰ ਦਿੱਲੀ ਕਮੇਟੀ ਨੂੰ ਇਸ ਦੀ ਆਗਿਆ ਦੇਵੇ ਤਾਂ ਜੋ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਦਾ ਪ੍ਰਬੰਧ ਕਮੇਟੀ ਵੱਲੋਂ ਕੀਤਾ ਜਾ ਸਕੇ ।