ਨਵੀਂ ਦਿੱਲੀ: ਕਸ਼ਮੀਰ ਵਿੱਚ ਨਵੇਂ ਸਾਲ ਮੌਕੇ 1 ਜਨਵਰੀ, 2020 ਤੋਂ SMS ਸੇਵਾ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ। 5 ਮਹੀਨੇ ਪਹਿਲਾ ਵਿਸ਼ੇਸ਼ ਰਾਜ ਦਾ ਦਰਜਾ ਖ਼ਤਮ ਹੋਣ ਦੇ ਬਾਅਦ ਤੋਂ ਹੀ ਉੱਥੇ ਇਹ ਸੇਵਾ ਬੰਦ ਹੈ। ਜੰਮੂ-ਕਸ਼ਮੀਰ ਦੇ ਪ੍ਰਿੰਸੀਪਲ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ 31 ਦਸੰਬਰ ਦੀ ਅੱਧੀ ਰਾਤ ਤੋਂ ਕਸ਼ਮੀਰ ਵਿੱਚ SMS ਸੇਵਾ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ।
ਇਸ ਦੇ ਨਾਲ-ਨਾਲ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਜੰਮੂ-ਕਸ਼ਮੀਰ ਦੇ ਸਰਕਾਰੀ ਹਸਪਤਾਲਾਂ ਵਿੱਚ ਬ੍ਰਾਡਬੈਂਡ ਸੇਵਾ ਨੂੰ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੀਤੀ 5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾ ਕੇ ਉਸ ਨੂੰ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਤੇ ਲੱਦਾਖ ਵਿੱਚ ਵੰਡ ਕਰਨ ਦਾ ਕੇਂਦਰ ਸਰਕਾਰ ਵਲੋਂ ਐਲਾਨ ਕੀਤਾ ਗਿਆ ਜਿਸ ਤੋਂ ਬਾਅਦ SMS ਤੇ ਇੰਟਰਨੇਟ ਸੇਵਾਵਾਂ ਉੱਤੇ ਪਾਬੰਦੀ ਲਗਾ ਦਿੱਤੀ ਗਈ ਸੀ।
ਇਹ ਵੀ ਪੜ੍ਹੋ: ਝੁੱਗੀ ਨੂੰ ਅੱਗ ਲੱਗਣ ਕਾਰਨ ਪਿਉ ਪੁੱਤ ਜ਼ਿੰਦਾ ਸੜੇ