ETV Bharat / bharat

ਤਿਹਾੜ ਜੇਲ੍ਹ ਵਿੱਚ ਸੋਨੀਆ ਗਾਂਧੀ ਨੇ ਕਾਂਗਰਸ ਨੇਤਾ ਸ਼ਿਵਕੁਮਾਰ ਨਾਲ ਕੀਤੀ ਮੁਲਾਕਾਤ

author img

By

Published : Oct 23, 2019, 1:51 PM IST

ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ ਵਿੱਚ ਬੁੱਧਵਾਰ ਨੂੰ ਪਾਰਟੀ ਦੇ ਆਗੂ ਤੇ ਕਰਨਾਟਕ ਦੇ ਸਾਬਕਾ ਮੰਤਰੀ ਡੀ.ਕੇ ਸ਼ਿਵਕੁਮਾਰ ਨਾਲ ਮੁਲਾਕਾਤ ਕੀਤੀ।

ਫ਼ੋਟੋ

ਨਵੀਂ ਦਿੱਲੀ: ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ ਵਿੱਚ ਬੁੱਧਵਾਰ ਨੂੰ ਪਾਰਟੀ ਦੇ ਆਗੂ ਤੇ ਕਰਨਾਟਕ ਦੇ ਸਾਬਕਾ ਮੰਤਰੀ ਡੀ.ਕੇ ਸ਼ਿਵਕੁਮਾਰ ਨਾਲ ਮੁਲਾਕਾਤ ਕੀਤੀ। ਸ਼ਿਵਕੁਮਾਰ ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੱਕ ਮਾਮਲੇ ਵਿੱਚ 3 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਜਮਾਨਤ ਪਟੀਸ਼ਨ ਅਦਾਲਤ ਵਿੱਚ ਮੁਲਤਵੀ ਪਈ ਹੈ ਤੇ ਈ.ਡੀ ਦੀ ਜਾਂਚ ਜਾਰੀ ਹੈ।

ਸੋਨੀਆ ਗਾਂਧੀ
ਫ਼ੋਟੋ

ਕਾਂਗਰਸ ਦਾ ਕਹਿਣਾ ਹੈ ਕਿ ਕੇਂਦਰੀ ਏਜੰਸੀਆਂ ਨੇ ਸ਼ਿਵਕੁਮਾਰ ਨੂੰ ਸਿਆਸੀ ਬਦਲਾਖੋਰੀ ਕਰਕੇ ਨਿਸ਼ਾਨਾ ਬਣਾਇਆ ਸੀ, ਇਸ ਲਈ ਨਹੀਂ, ਕਿ ਉਨ੍ਹਾਂ ਨੇ ਕਾਨੂੰਨ ਦੀ ਉਲੰਘਣਾ ਕੀਤੀ ਸੀ। ਕਾਂਗਰਸ ਦੇ ਇੱਕ ਸੀਨੀਅਰ ਆਗੂ ਦਾ ਕਹਿਣਾ ਹੈ ਕਿ ਇਹ ਕੈਡਰ ਲਈ ਇੱਕ ਸੁਨੇਹਾ ਹੈ ਕਿ ਪਾਰਟੀ ਅਜਿਹੇ ਮਾਮਲਿਆਂ ਵਿੱਚ ਜੇਲ੍ਹ ਜਾਣ ਵਾਲੇ ਆਗੂਆਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਇਸ ਤੋਂ ਪਹਿਲਾਂ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚਡੀ ਕੁਮਾਰਸਵਾਮੀ ਨੇ ਵੀ ਤਿਹਾੜ ਜੇਲ੍ਹ ਜਾ ਕੇ ਸ਼ਿਵ ਕੁਮਾਰ ਨਾਲ ਮੁਲਾਕਾਤ ਕੀਤੀ ਸੀ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਲਗਾਤਾਰ ਦੂਜੀ ਵਾਰ ਗ਼ੈਰ-ਗਠਜੋੜ ਸੰਮੇਲਨ ਤੋਂ ਰਹਿਣਗੇ ਦੂਰ

ਕਰਨਾਟਕ ਕਾਂਗਰਸ ਦੇ ਦਿੱਗਜ ਨੇਤਾ ਡੀ.ਕੇ ਸ਼ਿਵਕੁਮਾਰ ਨੇ ਕਈ ਬਾਰ ਆਪਣੀ ਪਾਰਟੀ ਨੂੰ ਮੁਸ਼ਕਿਲ 'ਚੋਂ ਕੱਢਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸਾਲ 2017 ਵਿੱਚ ਗੁਜਰਾਤ ਵਿਧਾਨ ਸਭਾ ਚੋਣਾਂ, ਕਰਨਾਟਕ ਵਿੱਚ ਜੇਡੀਐੱਸ-ਕਾਂਗਰਸ ਗੱਠਜੋੜ ਦੀ ਸਰਕਾਰ ਨੂੰ ਲੈ ਕੇ ਸ਼ਿਵਕੁਮਾਰ ਅਹਿਮ ਕਈ ਵਾਰ ਅਹਿਮ ਰੋਲ ਅਦਾ ਕਰਦੇ ਰਹੇ ਹਨ।

ਸ਼ਿਵ ਕੁਮਾਰ ਦੀ ਪੇਸ਼ੀ ਦੌਰਾਨ ED ਦੇ ਵਕੀਲ ਅਮਿਤ ਮਹਾਜਨ ਨੇ ਅਦਾਲਤ ਨੂੰ ਦੱਸਿਆ ਸੀ ਕਿ ਸ਼ਿਵ ਕੁਮਾਰ ਦੀ ਰੈਗੂਲਰ ਜ਼ਮਾਨਤ ਪਟੀਸ਼ਨ ਦਿੱਲੀ ਹਾਈ ਕੋਰਟ ਵਿੱਚ ਮੁਲਤਵੀ ਪਈ ਹੈ। ਸ਼ਿਵਕੁਮਾਰ ਨੇ ਅਦਾਲਤ ਵਿੱਚ ਕਿਹਾ ਹੈ ਕਿ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨਾਲ ਭੇਦਭਾਵ ਕਰ ਰਿਹਾ ਹੈ। ਜੇਲ੍ਹ ਵਿੱਚ ਹੋਰ ਕੈਦੀਆਂ ਨੂੰ ਕੁਰਸੀ ਦਿੱਤੀ ਜਾ ਰਹੀ ਹੈ ਪਰ ਉਨ੍ਹਾਂ ਦੀ ਪਿੱਠ ਵਿੱਚ ਬਹੁਤ ਜ਼ਿਆਦਾ ਦਰਦ ਹੈ ਪਰ ਉਨ੍ਹਾਂ ਨੂੰ ਕੁਰਸੀ ਨਹੀਂ ਦਿੱਤੀ ਜਾ ਰਹੀ ਹੈ।

Intro:Body:

terriorust

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.