ETV Bharat / bharat

ਸੋਨੀਆ ਗਾਂਧੀ ਦੀ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਅੱਜ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ - ਸੋਨੀਆ ਗਾਂਧੀ

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਬੁੱਧਵਾਰ ਨੂੰ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰੇਗੀ। ਇਸ ਦੌਰਾਨ ਸੂਬਿਆਂ ਦੇ ਬਕਾਇਆ ਜੀਐਸਟੀ, NEET ਅਤੇ JEE ਪ੍ਰੀਖਿਆਵਾਂ ਦੇ ਮੁੱਦੇ 'ਤੇ ਹੋਵੇਗੀ।

ਫ਼ੋਟੋ।
ਫ਼ੋਟੋ।
author img

By

Published : Aug 26, 2020, 6:59 AM IST

ਨਵੀਂ ਦਿੱਲੀ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਬੁੱਧਵਾਰ ਨੂੰ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰੇਗੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਝਾਰਖੰਡ ਦੇ ਸੀਐਮ ਹੇਮੰਤ ਸੋਰੇਨ ਅਤੇ ਮਹਾਰਾਸ਼ਟਰ ਦੇ ਸੀਐਮ ਉੱਧਵ ਠਾਕਰੇ ਵੀ ਇਸ ਵਰਚੁਅਲ ਬੈਠਕ ਵਿਚ ਸ਼ਾਮਲ ਹੋਣਗੇ।

ਮਹਾਰਾਸ਼ਟਰ ਅਤੇ ਝਾਰਖੰਡ ਦੀ ਸਰਕਾਰ ਵਿਚ ਕਾਂਗਰਸ ਭਾਈਵਾਲੀ ਹੈ। ਸੋਨੀਆ ਗਾਂਧੀ ਅਤੇ ਮੁੱਖ ਮੰਤਰੀਆਂ ਦੀ ਇਹ ਬੈਠਕ ਸੂਬਿਆਂ ਦੇ ਬਕਾਇਆ ਜੀਐਸਟੀ, NEET ਅਤੇ JEE ਪ੍ਰੀਖਿਆਵਾਂ ਦੇ ਮੁੱਦੇ 'ਤੇ ਹੋਵੇਗੀ।

ਫ਼ੋਟੋ।
ਫ਼ੋਟੋ।

ਦਰਅਸਲ ਕੇਂਦਰੀ ਵਿੱਤ ਮੰਤਰਾਲੇ ਨੇ 1 ਅਗਸਤ ਨੂੰ ਕਿਹਾ ਸੀ ਕਿ ਜੁਲਾਈ ਵਿਚ ਜੀਐਸਟੀ 87,422 ਕਰੋੜ ਰੁਪਏ ਰਿਹਾ ਜੋ ਪਿਛਲੇ ਸਾਲ ਦੇ ਮੁਕਾਬਲੇ 14 ਫੀਸਦ ਘੱਟ ਹੈ। ਜੁਲਾਈ ਮਹੀਨੇ ਵਿਚ ਨਿਯਮਤ ਤੌਰ 'ਤੇ ਬੰਦੋਬਸਤ ਕਰਨ ਤੋਂ ਬਾਅਦ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਦੁਆਰਾ ਕੁੱਲ ਆਮਦਨੀ ਕੇਂਦਰੀ ਗੁਡਜ਼ ਅਤੇ ਸਰਵਿਸ ਟੈਕਸ (ਸੀਜੀਐਸਟੀ) ਲਈ 39,467 ਕਰੋੜ ਰੁਪਏ ਅਤੇ ਵਸਤੂ ਅਤੇ ਸੇਵਾ ਟੈਕਸ (ਐਸਜੀਐਸਟੀ) ਲਈ 40,256 ਕਰੋੜ ਰੁਪਏ ਹੈ।

ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਐਲਾਨ ਕੀਤਾ ਕਿ ਸੁਪਰੀਮ ਕੋਰਟ ਵੱਲੋਂ ਨੀਟ ਅਤੇ ਜੇਈਈ ਨੂੰ ਮੁਲਤਵੀ ਕਰਨ ਦੀ ਪਟੀਸ਼ਨ ਖਾਰਜ ਕਰਨ ਤੋਂ ਬਾਅਦ ਜੇਈਈ (ਮੇਨ) 1 ਤੋਂ 6 ਸਤੰਬਰ ਅਤੇ ਨੀਟ (ਯੂਜੀ) 13 ਸਤੰਬਰ ਨੂੰ ਹੋਵੇਗੀ।

ਕਈ ਮੰਤਰੀ ਪ੍ਰੀਖਿਆਵਾਂ ਕਰਵਾਉਣ ਦੇ ਕੇਂਦਰ ਦੇ ਫੈਸਲੇ ਦਾ ਵਿਰੋਧ ਕਰਦੇ ਰਹੇ ਹਨ। ਇਸ ਤੋਂ ਪਹਿਲਾਂ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ NEET ਅਤੇ JEE ਪ੍ਰੀਖਿਆਵਾਂ ਦੀਆਂ ਤਰੀਕਾਂ ਬਾਰੇ ਸੁਪਰੀਮ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਇਰ ਕਰਨ ਬਾਰੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.