ਨਵੀਂ ਦਿੱਲੀ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਪਾਰਟੀ ਦੇ ਲੋਕ ਸਭਾ ਮੈਂਬਰਾਂ ਨਾਲ ਮੀਟਿੰਗ ਕਰ ਰਹੇ ਹਨ। ਬੈਠਕ ਵੀਡੀਓ ਕਾਨਫਰੰਸ ਰਾਹੀਂ ਹੋ ਰਹੀ ਹੈ ਜਿਸ ਵਿੱਚ ਪੰਜਾਬ ਕਾਂਗਰਸ ਦੇ ਸਾਰੇ ਸੰਸਦ ਮੈਂਬਰ ਮੌਜੂਦ ਹਨ।
ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਕੋਰੋਨਾ ਵਾਇਰਸ ਅਤੇ ਆਰਥਿਕ ਸਥਿਤੀਆਂ ਕਾਰਨ ਪੈਦਾ ਹੋਈ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।
ਦੱਸ ਦਈਏ ਕਿ ਇਨ੍ਹੀਂ ਦਿਨੀਂ ਕਾਂਗਰਸ ਮੋਦੀ ਸਰਕਾਰ ਨੂੰ ਕੋਰੋਨਾ, ਆਰਥਿਕ ਸਥਿਤੀ ਅਤੇ ਭਾਰਤ-ਚੀਨ ਸਰਹੱਦ ਵਿਵਾਦ ਨੂੰ ਲੈ ਕੇ ਲਗਾਤਾਰ ਘੇਰਾ ਰਹੀ ਹੈ। ਇਸ ਲਈ ਇਹ ਮੁਲਾਕਾਤ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ।