ETV Bharat / bharat

ਦਿੱਲੀ ਦੇ ਟੈਗੋਰ ਗਾਰਡਨ ਸਥਿਤ ਗੁਰਦੁਆਰਾ ਸਾਹਿਬ 'ਚ ਸੰਗਤ ਲਈ ਖ਼ਾਸ ਪ੍ਰਬੰਧ - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ

ਪੱਛਮੀ ਦਿੱਲੀ ਦੇ ਟੈਗੋਰ ਗਾਰਡਨ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਸੰਗਤ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ। ਸੰਗਤ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਤੋਂ ਪਹਿਲਾਂ ਟਨਲ ਵਿੱਚੋਂ ਸੈਨੇਟਾਈਜ਼ ਹੋ ਕੇ ਲੰਘਦੀ ਹੈ ਫਿਰ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੁੰਦੀ ਹੈ।

ਫ਼ੋਟੋ।
ਫ਼ੋਟੋ।
author img

By

Published : Jun 13, 2020, 3:09 PM IST

ਨਵੀਂ ਦਿੱਲੀ: ਲਗਭਗ ਢਾਈ ਮਹੀਨਿਆਂ ਬਾਅਦ 8 ਜੂਨ ਨੂੰ ਧਾਰਮਿਕ ਅਸਥਾਨ ਖੋਲ੍ਹ ਦਿੱਤੇ ਗਏ ਹਨ। ਕੋਰੋਨਾ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ, ਮੰਦਰ, ਸਮਜਿਦ ਦੇ ਵਿੱਚ ਸੰਗਤ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ।

ਅਜਿਹਾ ਹੀ ਕੁੱਝ ਪੱਛਮੀ ਦਿੱਲੀ ਦੇ ਟੈਗੋਰ ਗਾਰਡਨ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਵੇਖਣ ਨੂੰ ਮਿਲਿਆ। ਦਰਅਸਲ ਗੁਰਦੁਆਰਾ ਸਾਹਿਬ ਵਿੱਚ ਐਂਟਰੀ ਤੋਂ ਹੀ ਟਨਲ ਬਣਾਏ ਗਏ ਹਨ।

ਵੇਖੋ ਵੀਡੀਓ

ਸੰਗਤ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਤੋਂ ਪਹਿਲਾਂ ਹੱਥ ਧੋਂਦੀ ਹੈ ਫਿਰ ਉੱਥੇ ਬਣਾਏ ਗਏ ਟਨਲ ਵਿੱਚ ਸੈਨੇਟਾਈਜ਼ ਹੋ ਕੇ ਲੰਘਦੀ ਹੈ ਤੇ ਉੱਥੇ ਪਏ ਸੈਨੇਟਾਈਜ਼ਰ ਨਾਲ ਹੱਥ ਧੋ ਕੇ ਫਿਰ ਗੁਰਦੁਆਰਾ ਸਾਹਿਬ ਅੰਦਰ ਜਾਂਦੀ ਹੈ।

ਸੰਗਤ ਬਸ ਮੱਥਾ ਟੇਕ ਕੇ ਵਾਪਸ ਆ ਜਾਂਦੀ ਹੈ ਕਿਉਂਕਿ ਗੁਰਦੁਆਰਾ ਸਾਹਿਬ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਸੈਨੇਟਾਈਜ਼ ਕੀਤਾ ਜਾਂਦਾ ਹੈ ਅਤੇ ਸਾਫ਼-ਸਫ਼ਾਈ ਦਾ ਵੀ ਧਿਆਨ ਰੱਖਿਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਜੋ ਸੰਗਤ ਗੁਰਦੁਆਰੇ ਅੰਦਰ ਦਾਖਲ ਹੁੰਦੀ ਹੈ ਉਨ੍ਹਾਂ ਲਈ ਮਾਸਕ ਪਾਉਣਾ ਅਤੇ ਸੈਨੇਟਾਈਜ਼ ਹੋ ਕੇ ਅੰਦਰ ਆਉਣਾ ਲਾਜ਼ਮੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਗੁਰਦੁਆਰਾ ਸਾਹਿਬ ਆ ਕੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਅਤੇ ਸੈਨੇਟਾਈਜ਼ਰ ਵੀ ਵਰਤਣ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.