ਨਵੀਂ ਦਿੱਲੀ: 8 ਫ਼ਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਦਿੱਲੀ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਲਏ ਹਨ। ਸੋਧੇ ਗਏ ਨਾਗਰਿਕਤਾ ਕਾਨੂੰਨ ਦੇ ਵਿਰੁੱਧ ਹੋ ਰਹੇ ਪ੍ਰਦਰਸ਼ਨ ਦਾ ਕੇਂਦਰ ਬਣੇ ਸ਼ਾਹੀਨ ਬਾਗ਼ ਵਿੱਚ ਵੀ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ ਹਨ।
ਪੁਲਿਸ ਦੇ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਚੋਣਾਂ ਦੇ ਮੱਦੇਨਜ਼ਰ ਰਾਜਧਾਨੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸ਼ਾਹੀਨ ਬਾਗ਼ ਵਿੱਚ ਵਿਸ਼ੇਸ਼ ਤੌਰ 'ਤੇ ਬੀਐਸਐਫ਼ ਦੀ ਟੁਕੜੀ ਨੂੰ ਤੈਨਾਤ ਕੀਤਾ ਗਿਆ ਹੈ।
ਸੀਏਏ ਦੇ ਵਿਰੋਧ ਦਾ ਕੇਂਦਰ ਬਿੰਦੂ ਬਣੇ ਸ਼ਾਹੀਨ ਬਾਗ਼ ਦੀ ਸੁਰੱਖਿਆ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵੋਟਾਂ ਦੇ ਮੱਦੇਨਜ਼ਰ ਪੁਲਿਸ ਪੈਟਰੋਲੀਅਮ ਬਾਈਕਸ ਤੈਨਾਤ ਕੀਤੇ ਗਏ ਹਨ। ਇੱਥੇ ਪੰਜ ਸੈਂਟਰਾਂ ਨੂੰ ਸੰਵੇਦਨਸ਼ੀਲ ਕਰਾਰ ਦਿੱਤਾ ਗਿਆ ਹੈ। ਇੱਥੇ ਸੀਸੀਟੀਵੀ ਦੇ ਜ਼ਰੀਏ ਵੀ ਨਜ਼ਰ ਰੱਖੀ ਜਾਵੇਗੀ।
ਜਾਣਕਾਰੀ ਲਈ ਇਹ ਵੀ ਦੱਸ ਦਈਏ ਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਨਾਲ ਲੱਗਦੀਆਂ ਰਾਜਧਾਨੀ ਦੀਆਂ ਸਰਹੱਦਾਂ ਨੂੰ ਬੰਦ ਕਰਨ ਦਾ ਨਿਰਦੇਸ਼ ਦਿੰਦੇ ਹੋਏ ਪੁਲਿਸ ਟੀਮਾਂ ਨੂੰ ਤੈਨਾਤ ਕੀਤਾ ਗਿਆ ਹੈ।