ਨਵੀਂ ਦਿੱਲੀ: ਰਾਜਧਾਨੀ ਵਿੱਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਕਰ ਰਹੇ ਤਿੰਨ ਲੋਕਾਂ ਨੂੰ ਸਪੈਸ਼ਲ ਸੈੱਲ ਨੇ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਵਿਸਫੋਟਕ ਵੀ ਬਰਾਮਦ ਕੀਤਾ ਹੈ।
ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਸਮ ਦੇ ਗੋਲਪਾੜਾ ਤੋਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਦਿੱਲੀ ਵਿੱਚ ਕਿਸੇ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਕਰ ਰਹੇ ਸਨ। ਤਿੰਨਾਂ ਦੀ ਪਛਾਣ ਰਣਜੀਤ ਅਲੀ, ਇਸਲਾਮ ਅਤੇ ਜਮਾਲ ਵਜੋਂ ਹੋਈ ਹੈ।
ਪੁਲਿਸ ਮੁਤਾਬਕ ਉਜੈਨ ਵਿੱਚ ਹੋਏ ਟ੍ਰੇਨ ਧਮਾਕੇ ਵਿੱਚ ਵੀ ਇਨ੍ਹਾਂ ਦੀ ਵੀ ਭੂਮਿਕਾ ਹੋ ਸਕਦੀ ਹੈ, ਕਿਉਂਕਿ ਜਿਸ ਕਿਸਮ ਦੀ ਸਮੱਗਰੀ ਨਾਲ ਰੇਲ ਗੱਡੀ ਵਿੱਚ ਧਮਾਕਾ ਕੀਤਾ ਗਿਆ ਸੀ ਉਹ ਉਨ੍ਹਾਂ ਕੋਲੋਂ ਬਰਾਮਦ ਹੋਈ ਹੈ।
ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਦੇ ਡੀਸੀਪੀ ਪ੍ਰਮੋਦ ਕੁਸ਼ਵਾਹਾ ਨੇ ਦੱਸਿਆ ਕਿ ਦਿੱਲੀ ਨੂੰ ਹਿਲਾ ਦੇਣ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਆਈਈਡੀ ਨਾਲ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਆਈਈਡੀ ਮਿਲਣ ਤੋਂ ਬਾਅਦ ਪੁਲਿਸ ਤੋਂ ਲੈ ਕੇ ਪ੍ਰਸ਼ਾਸਨ ਤੱਕ ਨੂੰ ਅਲਰਟ ਕਰ ਦਿੱਤਾ ਗਿਆ ਹੈ। ਰਾਜਧਾਨੀ ਵਿਚ ਆਈਈਡੀ ਮਿਲਣ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।