ETV Bharat / bharat

ਮੁੰਬਈ 'ਚ ਭਾਰੀ ਮੀਂਹ ਦੇ ਨਾਲ ਚੱਲੀਆਂ ਤੂਫ਼ਾਨੀ ਹਵਾਵਾਂ, ਸਰਕਾਰ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ - ਮੁੰਬਈ 'ਚ ਭਾਰੀ ਮੀਂਹ

ਮੁੰਬਈ 'ਚ ਭਾਰੀ ਮੀਂਹ ਪੈ ਰਿਹਾ ਹੈ ਜਿਸ ਨੂੰ ਵੇਖਦਿਆਂ ਮਹਾਰਾਸ਼ਟਰ ਸਰਕਾਰ ਨੇ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਭਾਰੀ ਮੀਂਹ ਦੀ ਸਥਿਤੀ ਵਿੱਚ ਛੱਤਰਪਤੀ ਸ਼ਿਵਾਜੀ ਮਹਾਰਾਜ ਟਰਮਿਨਲ ਤੋਂ ਵਾਸ਼ੀ ਅਤੇ ਮੇਲ ਲਾਈਨ ਤੋਂ ਠਾਣੇ ਤੱਕ ਟ੍ਰੇਨ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਫ਼ੋਟੋ।
ਫ਼ੋਟੋ।
author img

By

Published : Aug 6, 2020, 7:25 AM IST

Updated : Aug 6, 2020, 7:33 AM IST

ਮੁੰਬਈ: ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ 107 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਦੇ ਨਾਲ ਤੂਫ਼ਾਨੀ ਹਵਾਵਾਂ ਵੀ ਚੱਲ ਰਹੀਆਂ ਹਨ। ਇਸ ਨੂੰ ਵੇਖਦਿਆਂ ਮਹਾਰਾਸ਼ਟਰ ਸਰਕਾਰ ਨੇ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ, ਅਗਲੇ ਤਿੰਨ ਘੰਟਿਆਂ ਦੌਰਾਨ ਮੁੰਬਈ ਵਿੱਚ ਵੱਖ-ਵੱਖ ਥਾਵਾਂ ਉੱਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਚੱਲਣਗੀਆਂ ਅਤੇ ਤੇਜ਼ ਮੀਂਹ ਵੀ ਪਵੇਗਾ।

ਟਵੀਟ
ਟਵੀਟ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੋਲਾਬਾ ਵਿੱਚ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਦੇ ਨਾਲ ਤੇਜ਼ ਹਵਾਵਾਂ ਚੱਲੀਆਂ ਜੋ ਕਿ ਬਾਅਦ 107 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਤੱਕ ਪਹੁੰਚ ਗਈਆਂ। ਸੈਂਟਰਲ ਰੇਲਵੇ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਭਾਰੀ ਮੀਂਹ ਅਤੇ ਪਾਣੀ ਭਰ ਜਾਣ ਦੀ ਸਥਿਤੀ ਵਿੱਚ ਛੱਤਰਪਤੀ ਸ਼ਿਵਾਜੀ ਮਹਾਰਾਜ ਟਰਮਿਨਲ ਤੋਂ ਵਾਸ਼ੀ ਅਤੇ ਮੇਲ ਲਾਈਨ ਤੋਂ ਠਾਣੇ ਤੱਕ ਟ੍ਰੇਨ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ।

  • PM @narendramodi spoke to Maharashtra CM Shri Uddhav Thackeray regarding the situation prevailing in Mumbai and surrounding areas due to heavy rainfall. PM assured all possible support. @OfficeofUT

    — PMO India (@PMOIndia) August 5, 2020 " class="align-text-top noRightClick twitterSection" data=" ">

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨਾਲ ਫ਼ੋਨ ਉੱਤੇ ਗੱਲਬਾਤ ਕੀਤੀ। ਪੀਐਮ ਮੋਦੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

  • CM Uddhav Balasaheb Thackeray has asked @mybmc to stay on high alert as heavy rains continue in Mumbai for the 2nd consecutive day. Since @Indiametdept predicts heavy rains will continue till tomorrow, CM has appealed to the citizens to stay home and venture out only if essential

    — CMO Maharashtra (@CMOMaharashtra) August 5, 2020 " class="align-text-top noRightClick twitterSection" data=" ">

ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਮੁੰਬਈ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸੁਚੇਤ ਅਤੇ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ ਵਿੱਚੋਂ ਬਾਹਰ ਨਾ ਆਉਣ ਦੀ ਅਪੀਲ ਕੀਤੀ ਹੈ।

  • While we’ve asked all to stay home, the police and urban/ rural local bodies staff are on streets and are braving the stormy rains.
    Please stay home and stay put wherever indoors you are across the entire belt receiving rains

    — Aaditya Thackeray (@AUThackeray) August 5, 2020 " class="align-text-top noRightClick twitterSection" data=" ">

ਮਹਾਰਾਸ਼ਟਰ ਸਰਕਾਰ ਵਿੱਚ ਮੰਤਰੀ ਆਦਿਤਿਆ ਠਾਕਰੇ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਸਾਰੇ ਲੋਕ ਘਰਾਂ ਵਿੱਚ ਹੀ ਰਹਿਣ। ਮੁੰਬਈ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਸਾਹਮਣਾ ਕਰ ਰਹੀ ਹੈ। ਮੈਂ ਸਾਰੇ ਲੋਕਾਂ ਨੂੰ, ਖ਼ਾਸਕਰ ਪੱਤਰਕਾਰਾਂ ਨੂੰ ਜੋ ਇਸ ਘਟਨਾ ਨੂੰ ਕਵਰ ਕਰ ਰਹੇ ਹਨ, ਅਪੀਲ ਕਰਦਾ ਹਾਂ ਕਿ ਉਹ ਜਿੱਥੇ ਵੀ ਹਨ ਉੱਥੇ ਹੀ ਸੁਰੱਖਿਅਤ ਰਹਿਣ।

ਮੁੰਬਈ ਪੁਲਿਸ ਨੇ ਵੀ ਲੋਕਾਂ ਨੂੰ ਘਰ ਵਿਚ ਹੀ ਰਹਿਣ ਦੀ ਅਪੀਲ ਕੀਤੀ ਹੈ। ਵਿਹਾਰ ਝੀਲ ਜਿੱਥੋਂ ਮੁੰਬਈ ਵਾਸੀਆਂ ਨੂੰ ਪਾਣੀ ਦੀ ਸਪਲਾਈ ਹੁੰਦੀ ਹੈ, ਉਸ ਖੇਤਰ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਪਾਣੀ ਭਰ ਗਿਆ ਹੈ।

Last Updated : Aug 6, 2020, 7:33 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.