ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਜੇਐਨਯੂ ਦੇ ਵਿਦਿਆਰਥੀਆਂ ਵੱਲੋਂ ਦਿੱਲੀ ਪੁਲਿਸ ਦੇ ਹੈੱਡਕੁਆਟਰਜ਼ ਬਾਹਰ ਪ੍ਰਦਰਸ਼ਨ ਕੀਤਾ ਗਿਆ।
ਇਸ ਤੋਂ ਪਹਿਲਾਂ ਵਿਦਿਆਰਥੀਆਂ ਨੇ ਦਿੱਲੀ ਪੁਲਿਸ 'ਤੇ ਜਬਰੀ ਜਾਮੀਆ ਯੂਨੀਵਰਸਿਟੀ ਕੈਂਪਸ ਵਿੱਚ ਦਾਖ਼ਲ ਹੋਣ ਦਾ ਇਲਜ਼ਾਮ ਲਾਇਆ ਸੀ ਜਿਸ ਮਗਰੋਂ ਵਿਦਿਆਰਥੀਆਂ ਨੇ ਯੂਨੀਵਰਸਿਟੀ ਤੋਂ ਪੁਲਿਸ ਹੈੱਡਕੁਆਟਰਜ਼ ਤੱਕ ਮਾਰਚ ਕੱਢਿਆ।
ਦੇਰ ਸ਼ਾਮ ਪ੍ਰਦਰਸ਼ਨ ਨੇ ਹਿੰਸਕ ਰੂਪ ਲੈ ਲਿਆ ਸੀ ਜਦੋਂ ਵਿਰੋਧ ਕਰ ਰਹੇ ਵਿਦਿਆਰਥੀਆਂ ਨੇ 3 ਬੱਸਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਸੀ। ਇਸ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਸਥਿਤੀ ਨੂੰ ਵੇਖਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਤਰਾਂ ਦੀ ਹਿੰਸਾ ਮਨਜ਼ੂਰ ਨਹੀਂ ਹੈ, ਵਿਰੋਧ ਪ੍ਰਦਰਸ਼ਨ ਸ਼ਾਂਤਮਈ ਹੋਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੈਫਟੀਨੈਂਟ ਗਵਰਨਰ ਨੂੰ ਵੀ ਅਪੀਲ ਕੀਤੀ ਹੈ ਉਹ ਦਿੱਲੀ ਵਿੱਚ ਸ਼ਾਂਤੀ ਤੇ ਸਥਿਰਕਾ ਬਣਾਏ ਰੱਖਣ ਲਈ ਕਦਮ ਚੁੱਕਣ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਉਹ ਆਪਣੇ ਵੱਲੋਂ ਵੀ ਹਰ ਬਣਦੀ ਕੋਸ਼ਿਸ ਕਰ ਰਹੇ ਹਨ ਤੇ ਇਨ੍ਹਾਂ ਹਿੰਸਾ ਘਟਨਾਵਾਂ ਲਈ ਜ਼ਿੰਮੇਵਾਰ ਅਨਸਰਾਂ ਦੀ ਪਛਾਣ ਕਰ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।