ETV Bharat / bharat

23 ਜਨਵਰੀ: ਮਹਾਨ ਨੇਤਾ ਸੁਭਾਸ਼ ਚੰਦਰ ਬੋਸ ਦੇ ਜਨਮਦਿਨ 'ਤੇ ਵਿਸ਼ੇਸ਼

ਨੇਤਾ ਜੀ ਸੁਭਾਸ਼ ਚੰਦਰ ਬੋਸ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਵਿੱਚੋਂ ਇੱਕ ਹਨ ਜਿਨ੍ਹਾਂ ਦਾ ਨਾਮ ਭਾਰਤ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਂਦਾ ਹੈ। ਉਨ੍ਹਾਂ ਦਾ ਜਨਮ 23 ਜਨਵਰੀ 1897 ਨੂੰ ਹੋਇਆ ਸੀ ਅਤੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਉਹ ਅਮਰ ਹੋ ਗਏ।

ਸੁਭਾਸ਼ ਚੰਦਰ ਬੋਸ
ਸੁਭਾਸ਼ ਚੰਦਰ ਬੋਸ
author img

By

Published : Jan 23, 2020, 9:12 AM IST

ਨਵੀਂ ਦਿੱਲੀ: ਖੂਨ ਦੇ ਬਦਲੇ ਆਜ਼ਾਦੀ ਦੇਣ ਦਾ ਵਾਅਦਾ ਕਰਨ ਵਾਲੇ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਨਾਮ ਭਾਰਤੀ ਆਜ਼ਾਦੀ ਘੁਲਾਟੀਆਂ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਂਦਾ ਹੈ। 23 ਜਨਵਰੀ 1897 ਨੂੰ ਓਡੀਸ਼ਾ ਦੇ ਕਟਕ ਵਿੱਚ ਇੱਕ ਪੂਰਨ ਬੰਗਾਲੀ ਪਰਿਵਾਰ ਵਿੱਚ ਜਨਮੇ ਸੁਭਾਸ਼ ਹਰ ਹਾਲ ਵਿੱਚ ਆਪਣੇ ਦੇਸ਼ ਦੀ ਆਜ਼ਾਦੀ ਚਾਹੁੰਦੇ ਸਨ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਦੇਸ਼ ਨੂੰ ਸਮਰਪਿਤ ਕੀਤਾ ਅਤੇ ਆਪਣੇ ਆਖ਼ਰੀ ਸਾਹਾਂ ਤੱਕ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਦੇ ਰਹੇ।

ਸੁਭਾਸ਼ ਚੰਦਰ ਬੋਸ ਆਪਣੀ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖ਼ਲ ਹੋਏ। 1919 ਵਿੱਚ ਉਹ ਉਚੇਰੀ ਸਿੱਖਿਆ ਲਈ ਇੰਗਲੈਂਡ ਚਲੇ ਗਏ। ਉਥੇ ਉਨ੍ਹਾਂ ਨੇ ਅੱਠਾਂ ਮਹੀਨਿਆਂ ਦੇ ਸੀਮਤ ਸਮੇਂ ਵਿੱਚ ਇੰਡੀਅਨ ਸਿਵਲ ਸਰਵਿਸ ਦਾ ਇਮਤਿਹਾਨ ਪਾਸ ਕਰ ਲਿਆ। ਆਜ਼ਾਦ ਹਿੰਦ ਫ਼ੌਜ ਦੇ ਬਾਨੀ ਅਤੇ ਪ੍ਰਸਿੱਧ ਆਗੂ ਸੁਭਾਸ਼ ਚੰਦਰ ਬੋਸ ਨੂੰ ਭਾਰਤ ਦੇ ਲੋਕ ਸਤਿਕਾਰ ਨਾਲ ਨੇਤਾ ਜੀ ਕਹਿ ਕੇ ਬੁਲਾਉਂਦੇ ਹਨ। ਉਨ੍ਹਾਂ ਨੇ ਅੰਗਰੇਜ਼ੀ ਸਾਮਰਾਜ ਦੇ ਹੁੰਦਿਆਂ ਹੀ ਭਾਰਤ ਦੀ ਧਰਤੀ 'ਤੇ ਆਜ਼ਾਦ ਭਾਰਤ ਦਾ ਝੰਡਾ ਲਹਿਰਾ ਦਿੱਤਾ। ਇਸ ਤੋਂ ਬਾਅਦ ਨੇਤਾ ਜੀ 1929 ਵਿੱਚ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ਦੇ ਪ੍ਰਧਾਨ ਬਣੇ ਅਤੇ 1930 ਵਿੱਚ ਕਲਕੱਤਾ ਕਾਰਪੋਰੇਸ਼ਨ ਦੇ ਪ੍ਰਧਾਨ ਬਣੇ।

ਇਹ ਵੀ ਪੜ੍ਹੋ: ਸਜ਼ਾ ਦੇ ਇੱਕ ਹਫ਼ਤੇ ਬਾਅਦ ਹੋਵੇ ਫਾਂਸੀ, ਕੇਂਦਰ ਨੇ ਅਦਾਲਤ 'ਚ ਦਾਖ਼ਲ ਕੀਤੀ ਪਟੀਸ਼ਨ

ਨੇਤਾਜੀ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਦੇਸ਼ ਦੀ ਕੱਟੜਪੰਥੀ ਵਿਚਾਰਧਾਰਕ ਸੋਚ ਵਾਲੇ ਨੌਜਵਾਨਾਂ ਦਾ ਚਿਹਰਾ ਮੰਨੇ ਜਾਂਦੇ ਸਨ ਅਤੇ ਇਸ ਦੇ ਨਾਲ ਹੀ ਉਹ ਕਾਂਗਰਸ ਦੇ ਪ੍ਰਧਾਨ ਵੀ ਰਹੇ। ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਦੇ ਮਹਾਨ ਘੁਲਾਟੀਏ ਬੋਸ ਦੀ ਜ਼ਿੰਦਗੀ ਅਤੇ ਮੌਤ ਨੂੰ ਭਾਵੇਂ ਰਹੱਸਮਈ ਮੰਨਿਆ ਜਾਂਦਾ ਰਿਹਾ ਹੈ, ਪਰ ਉਨ੍ਹਾਂ ਦੀ ਦੇਸ਼ ਭਗਤੀ ਹਮੇਸ਼ਾਂ ਤੋਂ ਹੀ ਬਿਨ੍ਹਾਂ ਸ਼ੱਕ ਵਾਲੀ ਅਤੇ ਮਿਸਾਲ ਭਰੀ ਰਹੀ ਹੈ।

Intro:Body:

Subhash chandra bose 

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.