ਰੂਪਨਗਰ : ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਸੁਬਰਾਮਨੀਅਮ ਸੁਆਮੀ ਦੇ ਬਿਆਨ ਤੇ ਜਿੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਨਿਖੇਧੀ ਕੀਤੀ ਹੈ ਉੱਥੇ ਹੀ ਅਕਾਲੀ ਭਾਜਪਾ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸੁਆਮੀ ਦੇ ਬਿਆਨ ਦੀ ਨਿੰਦਾ ਕੀਤੀ ਗਈ ਹੈ ਅਤੇ ਸੁਆਮੀ ਤੋਂ ਮੁਆਫ਼ੀ ਦੀ ਮੰਗ ਕੀਤੀ ਗਈ ਹੈ।
ਰੂਪਨਗਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬੀਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁੱਸੇ 'ਚ ਆ ਕੇ ਜਿੱਥੇ ਸੁਬਰਾਮਨੀਅਮ ਨੂੰ ਪਾਗਲ ਕਰਾਰ ਦਿੱਤਾ ਉੱਥੇ ਹੀ ਆਰਐੱਸਐੱਸ ਦੇ ਏਜੰਡੇ ਨੂੰ ਲੈ ਕੇ ਵੀ ਸੁਬਰਾਮਨੀਅਮ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਬੀਜੇਪੀ ਆਪਣਾ ਆਰਐਸਐਸ ਦਾ ਏਜੰਡਾ ਜੋ ਸਿੱਖਾਂ ਦੇ ਖਿਲਾਫ਼ ਚਲਾ ਰਹੀ ਹੈ ਉਸ ਨੂੰ ਬੰਦ ਕਰੇ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਭਾਜਪਾ ਦੇ ਆਗੂ ਸੁਬਰਾਮਨੀਅਮ ਸੁਆਮੀ ਨੇ ਕਰਤਾਰਪੁਰ ਲਾਂਘਾ ਸਬੰਧੀ ਬਿਆਨ ਦਿੰਦਿਆ ਕਿਹਾ ਕਿ ਦੇਸ਼-ਹਿੱਤ ਲਈ ਕਰਤਾਰਪੁਰ ਲਾਂਘੇ ਦੇ ਕਾਰਜ਼ ਨੂੰ ਪਾਕਿਸਤਾਨ ਨਾਲ ਅੱਗੇ ਨਹੀਂ ਵਧਾਉਣਾ ਚਾਹੀਦਾ। ਸੁਆਮੀ ਦੇ ਇਸ ਬਿਆਨ ਦੀ ਰਾਜਨੀਤਕ ਪਾਰਟੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਸੁਆਮੀ ਤੋਂ ਮੁਆਫ਼ੀ ਮੰਗਣ ਦੀ ਮੰਗ ਕਰ ਰਿਹਾ ਹੈ। ਸੁਆਮੀ ਦੇ ਇਸ ਬਿਆਨ ਨਾਲ ਜਿੱਥੇ ਰਾਜਨੀਤਿਕ ਪਾਰਟੀਆਂ 'ਚ ਹਲਚਲ ਮੱਚੀ ਹੈ ਉੱਥੇ ਹੀ ਕਈ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਵੱਜੀ ਹੈ।
ਇਹ ਵੀ ਪੜ੍ਹੋ- ਕੇਂਦਰ ਸਰਕਾਰ ਤੋਂ ਖ਼ਫ਼ਾ ਪੰਜਾਬ ਵਿੱਤ ਮੰਤਰੀ ਮਨਪ੍ਰੀਤ ਬਾਦਲ