ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 1984 ਵਿੱਚ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੌਰਾਨ ਭਾਵੁਕ ਹੋ ਕੇ ਬੈਰੇਕ ਛੱਡਣ ਵਾਲੇ ਫ਼ੌਜੀਆਂ ਪੈਨਸ਼ਨ ਦੇਣ ਲਈ ਬੇਨਤੀ ਕੀਤੀ।
ਇਹ ਵੀ ਪੜ੍ਹੋ: 'ਬੈਡਮਿੰਟਨ ਅਤੇ ਖਿਡਾਰੀਆਂ ਦਾ ਪੱਧਰ ਹੋਇਆ ਉੱਚਾ, ਪਰ ਸਾਡੀ ਸੋਚ ਨਹੀਂ'
ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ੍ਰੀ ਹਰਮੰਦਿਰ ਸਾਹਿਬ 'ਤੇ ਹੋਏ ਅਟੈਕ ਦੌਰਾਨ ਕੁਝ ਫ਼ੌਜੀਆਂ ਨੇ ਭਾਵੁਕ ਹੋ ਕੇ ਬੈਰੇਕ ਛੱਡ ਦਿੱਤੀ ਸੀ ਜਿਨ੍ਹਾਂ ਨੂੰ ਫ਼ੌਜ ਤੋਂ ਬਾਹਰ ਕੱਢ ਦਿੱਤਾ ਸੀ। ਬਾਦਲ ਨੇ ਕਿਹਾ ਕਿ ਉਹ ਸਿੱਖ ਫ਼ੌਜੀ ਦੇਸ਼ ਵਿਰੋਧੀ ਨਹੀਂ ਸਨ, ਉਹ ਉਸ ਵੇਲੇ ਭਾਵੁਕ ਹੋ ਗਏ ਸਨ ਜਿਸ ਲਈ ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਫ਼ੌਜੀਆਂ ਨੂੰ ਪੈਨਸ਼ਨ ਦੇਣ ਲਈ ਬੇਨਤੀ ਕੀਤੀ ਹੈ।
ਬਾਦਲ ਨੇ ਕਿਹਾ ਕਿ ਉਨ੍ਹਾਂ ਫ਼ੌਜੀਆਂ ਨੂੰ ਪੈਨਸ਼ਨ ਮਿਲਣੀ ਚਾਹੀਦੀ ਹੈ ਤੇ ਰੱਖਿਆ ਮੰਤਰੀ ਨੇ ਸਾਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ 'ਤੇ ਆਪਣੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਛੇਤੀ ਹੀ ਕੋਈ ਫ਼ੈਸਲਾ ਲੈਣਗੇ।