ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਸਦ ਵਿਚ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਅਤੇ ਸੰਘੀ ਖ਼ੇਤਰ ਦਾ ਸਾਰਾ ਮਾਲੀਆ ਤੇ ਬਾਕੀ ਸਰੋਤ ਪੰਜਾਬ ਨੂੰ ਸੌਂਪੇ ਜਾਣ ਤੋਂ ਇਲਾਵਾ ਸੂਬੇ ਦੇ ਪਾਣੀਆਂ ਦੀ ਵਰਤੋਂ 'ਤੇ ਪੰਜਾਬ ਨੂੰ ਰਾਇਲਟੀ ਦਿੱਤੇ ਜਾਣ ਮਾਮਲਾ ਪੂਰੇ ਜ਼ੋਰ-ਸ਼ੋਰ ਨਾਲ ਉਠਾਇਆ। ਇਹ ਕਹਿੰਦਿਆਂ ਕਿ ਸੂਬੇ ਦੀ ਰਾਜਧਾਨੀ ਵੱਲੋਂ ਇੱਕਠੇ ਕੀਤੇ ਜਾਂਦੇ ਮਾਲੀਏ ਦੀ ਰਾਸ਼ੀ ਬਹੁਤ ਵੱਡੀ ਹੁੰਦੀ ਹੈ, ਬਾਦਲ ਨੇ ਕਿਹਾ ਕਿ ਮੁੰਬਈ ਆਪਣੇ ਸੂਬੇ ਮਹਾਰਾਸ਼ਟਰ ਲਈ ਇੰਨਾ ਮਾਲੀਆ ਜੁਟਾ ਰਹੀ ਹੈ ਕਿ ਇਸ ਦੀ ਅਣਹੋਂਦ ਵਿਚ ਇਹ ਸੂਬਾ ਗੰਭੀਰ ਆਰਥਿਕ ਸੰਕਟ ਦਾ ਸ਼ਿਕਾਰ ਹੋ ਜਾਵੇਗਾ।
ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੁਖਬੀਰ ਬਾਦਲ ਨੂੰ ਸਲਾਹ
ਅਕਾਲੀ ਦਲ ਪ੍ਰਧਾਨ ਨੇ ਇਹ ਵੀ ਅਪੀਲ ਕੀਤੀ ਕਿ ਰਾਜਸਥਾਨ ਨੂੰ ਪੰਜਾਬ ਦੇ ਪਾਣੀਆਂ ਦਾ ਇਸਤੇਮਾਲ ਕਰਨ ਲਈ ਰਾਇਲਟੀ ਦੇਣੀ ਚਾਹੀਦੀ ਹੈ। ਬਾਦਲ ਨੇ ਕਿਹਾ ਕਿ ਪੰਜਾਬ ਦੀ ਪਾਣੀ 'ਤੇ ਰਾਇਲਟੀ ਦੀ ਮੰਗ ਬਿਲਕੁੱਲ ਜਾਇਜ਼ ਹੈ। ਪਿਛਲੇ 10 ਸਾਲਾਂ ਦੌਰਾਨ 6 ਮਾੜੀਆਂ ਮਾਨਸੂਨਾਂ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਕਣਕ ਅਤੇ ਝੋਨੇ ਦਾ ਉਤਪਾਦਨ ਵਧਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਦਾ ਕਿਸਾਨ ਝੋਨਾ ਤੇ ਕਣਕ ਦੀ ਖ਼ੇਤੀ ਨਾ ਕਰੇ ਤਾਂ ਦੇਸ਼ ਵਿੱਚ ਖਾਣ ਦਾ ਸੰਕਟ ਹੋਰ ਵੱਧ ਜਾਵੇਗਾ।
ਮੁੜ ਅਲਾਪਿਆ ਚੰਡੀਗੜ੍ਹ ਦਾ ਰਾਗ
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਚੰਡੀਗੜ੍ਹ ਨੂੰ ਪੂਰਨ ਤੌਰ 'ਤੇ ਪੰਜਾਬ ਸੌਂਪਿਆ ਜਾਵੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰੇਦਸ਼ ਹੋਣ ਕਾਰਨ ਸਾਰਾ ਟੈਕਸ ਕੇਂਦਰ ਸਰਕਾਰ ਨੂੰ ਜਾ ਰਿਹਾ ਹੈ, ਜਿਸ ਨਾਲ ਸੂਬੇ ਨੂੰ ਕਾਫ਼ੀ ਨੁਕਸਾਨ ਪੁੱਜ ਰਿਹਾ ਹੈ।