ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਚੋਣ ਪ੍ਰਚਾਰ ਦੇ ਅੰਤਿਮ ਦਿਨ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਦਿੱਲੀ ਦੇ ਉੱਤਮ ਨਗਰ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕ੍ਰਿਸ਼ਨ ਗਹਿਲੋਤ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।
ਚੋਣ ਰੈਲੀ 'ਚ ਸੰਨੀ ਦਿਓਲ ਨੇ ਜਨਤਾ ਨੂੰ ਅਪੀਲ ਕੀਤੀ ਕਿ ਕ੍ਰਿਸ਼ਨ ਗਹਿਲੋਤ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜੇਤੂ ਬਣਾਇਆ ਜਾਵੇ। ਕ੍ਰਿਸ਼ਨ ਗਹਿਲੋਤ ਦਿੱਲੀ ਦੇ ਉੱਤਮ ਨਗਰ ਵਿਧਾਨਸਭਾ ਸੀਟ ਤੋਂ ਮੈਦਾਨ 'ਚ ਹਨ। ਅੰਤਿਮ ਪੜਾਅ ਦਾ ਪ੍ਰਚਾਰ ਕਾਫੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਸਾਰੀਆਂ ਪਾਰਟੀਆਂ ਦੇ ਚੋਣ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਲੱਗਾ ਦਿੱਤੀ ਹੈ। ਉੱਥੇ ਹੀ ਬੁੱਧਵਾਰ ਨੂੰ ਰੈਸਲਰ ਗ੍ਰੇਟ ਖਲੀ ਨੇ ਵੀ ਦਿੱਲੀ ਵਿੱਚ ਚੋਣ ਪ੍ਰਚਾਰ ਕੀਤਾ ਸੀ।
ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਦੀ ਸਾਰੀਆਂ 70 ਸੀਟਾਂ 'ਤੇ ਵੀਰਵਾਰ ਸ਼ਾਮ ਨੂੰ ਚੋਣ ਪ੍ਰਚਾਰ ਖ਼ਤਮ ਹੋ ਜਾਵੇਗਾ। ਪ੍ਰਚਾਰ ਦਾ ਅੰਤਿਮ ਦਿਨ ਹੋਣ ਕਾਰਨ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਦੇ ਦਿੱਗਜ ਉਮੀਦਵਾਰ ਚੋਣ ਪ੍ਰਚਾਰ ਲਈ ਮੈਦਾਨ 'ਚ ਉਤਰੇ ਹੋਏ ਹਨ।