ETV Bharat / bharat

ਗੁਲਾਮ ਨਬੀ ਆਜ਼ਾਦ ਨੂੰ ਮਿਲੀ ਕਸ਼ਮੀਰ ਜਾਣ ਦੀ ਇਜਾਜ਼ਤ - ਗੁਲਾਮ ਨਬੀ ਆਜ਼ਾਦ

ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ ਨੂੰ ਕਸ਼ਮੀਰ ਜਾਣ ਦੀ ਇਜਾਜ਼ ਮਿਲ ਗਈ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਸ ਦੀ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਇਹ ਫ਼ੈਸਲਾ ਲਿਆ ਜਿਸ ਤਹਿਤ ਉਹ ਚਾਰ ਜ਼ਿਲ੍ਹਿਆਂ ਦਾ ਦੌਰਾ ਕਰ ਸਕਦੇ ਹਨ।

ਫ਼ੋਟੋ।
author img

By

Published : Sep 16, 2019, 1:51 PM IST

ਨਵੀਂ ਦਿੱਲੀ: ਸੋਮਵਾਰ ਨੂੰ ਸਪੁਰੀਮ ਕੋਰਟ ਵਿੱਚ ਜੰਮੂ-ਕਸ਼ਮੀਰ ਨਾਲ ਨਾਲ ਜੁੜੀਆਂ 8 ਪਟੀਸ਼ਨਾਂ ਉੱਤੇ ਸੁਣਵਾਈ ਹੋਈ। ਇਸ ਪਟੀਸ਼ਨ ਵਿੱਚ ਸਾਬਕਾ ਕੇਂਦਰੀ ਮੰਤਰੀ ਗੁਲਾਮ ਨਬੀ ਆਜ਼ਾਦ ਦੀ ਪਟੀਸ਼ਨ ਵੀ ਸ਼ਾਮਲ ਸੀ। ਕੋਰਟ ਨੇ ਉਸ ਦੀ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਆਜ਼ਾਦ ਨੂੰ ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।

ਦਰਅਸਲ ਜੰਮੂ-ਕਸ਼ਮੀਰ ਵਿੱਚ ਧਾਰਾ 370 ਲਾਗੂ ਹੋਣ ਤੋਂ ਬਾਅਦ ਪਾਬੰਦੀਆਂ ਦੌਰਾਨ 2 ਬਾਰ ਸੂਬੇ ਦਾ ਦੌਰਾ ਕਰਨ ਵਾਲੇ ਗੁਲਾਮ ਨਬੀ ਆਜ਼ਾਦ ਨੂੰ ਹਵਾਈ ਅੱਡੇ ਉੱਤੇ ਹੀ ਰੋਕ ਲਿਆ ਗਿਆ ਸੀ। ਅਜਿਹੀ ਸਥਿਤੀ ਵਿੱਚ ਉਨ੍ਹਾਂ ਪਟੀਸ਼ਨ ਪਾ ਕੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਦੀ ਇਜਾਜ਼ਤ ਮੰਗੀ ਸੀ।

ਸੁਪਰੀਮ ਕੋਰਟ ਨੇ ਹੁਣ ਗੁਲਾਮ ਨਬੀ ਆਜ਼ਾਦ ਨੂੰ ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਦੌਰਾਨ ਉਹ 4 ਜ਼ਿਲ੍ਹਿਆਂ ਦਾ ਦੌਰਾ ਕਪਰ ਸਕਣਗੇ। ਇਸ ਦੌਰਾਨ ਉਹ ਕਿਸੇ ਵੀ ਰਾਜਨੀਤਿਕ ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲੈ ਸਕਣਗੇ। ਕਸ਼ਮੀਰ ਜਾਣ ਤੋਂ ਬਾਅਦ ਉਹ ਸੁਪਰੀਮ ਕੋਰਟ ਨੂੰ ਰਿਪੋਰਟ ਸੌਂਪਣਗੇ ਜਿਸ ਬਾਰੇ ਕੇਂਦਰ ਨੂੰ ਨੋਟਿਸ ਦਿੱਤਾ ਗਿਆ ਹੈ।

ਸੁਪਰੀਮ ਕੋਰਟ ਦੀ ਮਨਜ਼ੂਰੀ ਤੋਂ ਬਾਅਦ ਹੁਣ ਗੁਲਾਮ ਨਬੀ ਆਜ਼ਾਦ ਬਾਰਾਮੂਲਾ, ਅਨੰਤਨਾਗ, ਸ੍ਰੀਨਗਰ ਅਤੇ ਜੰਮੂ ਜ਼ਿਲ੍ਹਿਆਂ ਦਾ ਦੌਰਾ ਕਰ ਸਕਦੇ ਹਨ। ਗੁਲਾਮ ਨਬੀ ਆਜ਼ਾਦ ਵੱਲੋਂ ਅਦਾਲਤ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹ ਇਸ ਸਮੇਂ ਦੌਰਾਨ ਕੋਈ ਰੈਲੀ ਨਹੀਂ ਕਰਨਗੇ।

Intro:Body:

*:

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.