ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੂਰੇ ਕੋਰਟ ਨਾਲ ਬੈਠਕ ਕਰਨ ਤੋਂ ਬਾਅਦ ਫ਼ੈਸਲਾ ਲਿਆ ਹੈ ਕਿ ਕੋਰਟ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਘੱਟੋ-ਘੱਟ 19 ਜੂਨ ਤੱਕ ਕੰਮ ਕਰਨਾ ਜਾਰੀ ਰੱਖੇਗਾ।
ਪੰਜ ਬੈਂਚ, ਜੋ ਕਿ ਆਮ ਤੌਰ 'ਤੇ 3 ਜੱਜਾਂ ਦੇ ਹੁੰਦੇ ਹਨ, 18 ਮਈ ਤੋਂ 19 ਜੂਨ ਤੱਕ ਵੀਡੀਓ ਕਾਨਫ਼ਰੰਸਿੰਗ ਰਾਹੀਂ ਹਰ ਤਰ੍ਹਾਂ ਦੇ ਲੰਬਿਤ ਪਏ ਅਤੇ ਨਵੇਂ ਮਾਮਲਿਆਂ 'ਤੇ ਸੁਣਵਾਈ ਕਰਨਗੇ।
ਚੀਫ਼ ਜਸਟਿਸ ਆਫ਼ ਇੰਡੀਆ (ਸੀਜੇਆਈ) ਐਸਏ ਬੋਬੜੇ, ਹੋਰਨਾਂ ਜੱਜਾਂ ਦੇ ਨਾਲ ਮਿਲ ਕੇ ਲਾਗਾਤਾਰ ਕੋਰੋਨਾ ਵਾਇਰਸ ਸਥਿਤੀ 'ਤੇ ਨਜ਼ਰ ਰੱਖਣਗੇ ਅਤੇ ਉਸ ਅਨੁਸਾਰ ਫ਼ੈਸਲੇ ਦੀ ਸਮੀਖਿਆ ਕਰਨਗੇ।
ਹਾਲਾਂਕਿ, ਕੋਰੋਨਾ ਵਾਇਰਸ ਸੰਕਟ ਕਾਰਨ, ਬਹੁਤ ਸਾਰੇ ਮਾਮਲਿਆਂ ਦੀ ਸੁਣਵਾਈ ਨਹੀਂ ਹੋ ਰਹੀ ਸੀ ਅਤੇ ਮੌਜੂਦਾ ਸਮੇਂ ਸੁਪਰੀਮ ਕੋਰਟ ਵਿੱਚ ਸਿਰਫ ਮਹੱਤਵਪੂਰਨ ਅਤੇ ਜ਼ਰੂਰੀ ਮਾਮਲਿਆਂ ਦੀ ਸੁਣਵਾਈ ਹੋ ਰਹੀ ਸੀ।