ਨਵੀਂ ਦਿੱਲੀ: ਮੱਧ ਪ੍ਰਦੇਸ਼ ਦੇ ਗਵਰਨਰ ਲਾਲਜੀ ਟੰਡਨ ਨੇ ਮੁੱਖ ਮੰਤਰੀ ਕਮਲ ਨਾਥ ਨੂੰ 17 ਮਾਰਚ ਨੂੰ ਵਿਧਾਨ ਸਭਾ ਵਿੱਚ ਫਲੋਰ ਟੈਸਟ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ। ਉੱਥੇ ਹੀ ਭਾਜਪਾ ਆਗੂ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਫਲੋਰ ਟੈਸਟ ਦੀ ਮੰਗ ਵਾਲੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।
ਚੌਹਾਨ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਕਾਂਗਰਸ ਦੇ 22 ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ ਹੈ, ਜਿਨ੍ਹਾਂ ਵਿੱਚੋਂ 6 ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ ਵੀ ਹੋ ਗਏ ਹਨ। ਇਸ ਕਾਰਨ ਕਮਲ ਨਾਥ ਸਰਕਾਰ ਕੋਲ ਬਹੁਮਤ ਨਹੀਂ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਵਿਧਾਨ ਸਬਾ ਨੂੰ 26 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਫਲੋਰ ਟੈਸਟ ਨਹੀਂ ਕਰਵਾਇਆ ਗਿਆ ਸੀ। ਜਿਸ ਮਗਰੋਂ ਨਾਰਾਜ਼ ਭਾਜਪਾ ਆਗੂ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਤੇ ਤੁਰੰਤ ਫ਼ਲੋਰ ਟੈਸਟ ਕਰਵਾਉਣ ਦੀ ਮੰਗ ਕੀਤੀ।