ਨਵੀਂ ਦਿੱਲੀ: ਉੱਤਰੀ-ਪੂਰਬੀ ਭਾਰਤ ਦੇ 9 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਦੇ ਮੱਦੇਨਜ਼ਰ ਬੁੱਧਵਾਰ ਨੂੰ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦਾ ਸੱਦਾ ਦਿੱਤਾ ਹੈ।
ਸੁਪਰੀਮ ਕੋਰਟ ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਬੁੱਧਵਾਰ ਨੂੰ ਸੁਣਵਾਈ ਕਰਨ ਵਾਲਾ ਹੈ।
ਵਿਦਿਆਰਥੀਆਂ ਨੇ ਸਮੂਹਿਕ ਅਪੀਲ 'ਚ ਕਿਹਾ, "ਅਸੀਂ ਉੱਤਰ-ਪੂਰਬੀ ਦੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀ ਸੰਗਠਨ, ਅਦਾਲਤ 'ਚ ਸੀਏਏ 'ਤੇ ਸੁਣਵਾਈ ਦੌਰਾਨ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਬੰਦ ਰੱਖਣ ਦਾ ਐਲਾਨ ਕਰਦੇ ਹਾਂ।
ਇਹ ਅਪੀਲ ਅਸਮ ਦੀਆਂ 6 ਯੂਨੀਵਰਸਿਟੀਆਂ ਤੇ ਮੇਘਾਲਿਆ, ਅਰੁਣਾਚਲ ਪ੍ਰਦੇਸ਼ ਤੇ ਨਾਗਾਲੈਂਡ ਦੀ ਇੱਕ-ਇੱਕ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤੀ ਹੈ।
ਇਸ ਦੇ ਨਾਲ ਹੀ ਕਾਟਨ ਯੂਨੀਵਰਸਿਟੀ ਵਿਦਿਆਰਥੀ ਸੰਗਠਨ ਨੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਆਪਕ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ ਤੇ ਆਮ ਜਨਤਾ ਨੂੰ ਇਸ ਨਾਲ ਜੁੜਨ ਦੀ ਅਪੀਲ ਕੀਤੀ ਹੈ।