ਨਵੀਂ ਦਿੱਲੀ: ਸੁਪਰੀਮ ਕੋਰਟ ਅੱਜ ਕਈ ਨਿੱਜੀ ਕੰਪਨੀਆਂ ਵੱਲੋਂ ਦਾਇਰ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਏਗਾ, ਜਿਸ ਵਿੱਚ 54 ਦਿਨਾਂ ਦੇ ਤਾਲਾਬੰਦੀ ਦੇ ਸਮੇਂ ਦੌਰਾਨ ਕਰਮਚਾਰੀਆਂ ਨੂੰ ਪੂਰੀ ਤਨਖ਼ਾਹ ਦੇਣ ਦੇ ਗ੍ਰਹਿ ਮੰਤਰਾਲੇ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ।
ਕਈ ਕੰਪਨੀਆਂ ਨੇ ਇਸ ਫੈਸਲਾ ਨੂੰ ਲੈ ਕੇ ਅਸਮਰਥਾ ਜ਼ਾਹਿਰ ਕਰਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਤੋਂ ਪਹਿਲਾਂ 4 ਜੂਨ ਨੂੰ ਸੁਪਰੀਮ ਕੋਰਟ ਤਨਖਾਹਾਂ ਦੇ ਭੁਗਤਾਨਾਂ ਬਾਰੇ ਗ੍ਰਹਿ ਮੰਤਰਾਲੇ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਇੱਕ ਬੈਂਚ 'ਤੇ ਸੁਣਵਾਈ ਕਰ ਰਿਹਾ ਸੀ।
ਜਾਣਕਾਰੀ ਲਈ ਦੱਸ ਦਈਏ ਕਿ ਅਦਾਲਤ ਨੇ ਕਿਹਾ ਸੀ ਕਿ ਇਸ ਸਬੰਧੀ ਮਾਲਕਾਂ ਅਤੇ ਕਰਮਚਾਰੀਆਂ ਵਿਚਕਾਰ ਗੱਲਬਾਤ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਛੇਵੇਂ ਦਿਨ ਵਾਧਾ
ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲਾ ਬੈਂਚ ਸੁਪਰੀਮ ਕੋਰਟ 'ਚ ਇਸ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਹੈ। ਬੈਂਚ ਵਿੱਚ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਐਮਆਰ ਸ਼ਾਹ ਸ਼ਾਮਲ ਹਨ।