ਨਵੀਂ ਦਿੱਲੀ: ਰਾਜਧਾਨੀ ਵਿੱਚ ਇੱਕ ਸ਼ੱਕੀ ਕੋਰੋਨਾ ਪ੍ਰਭਾਵਿਤ ਵਿਅਕਤੀ ਦੀ ਮੌਤ ਹੋ ਗਈ ਹੈ। ਜੇਕਰ ਮਰੀਜ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਤਾਂ ਇਸ ਵਾਇਰਸ ਦੇ ਕਾਰਨ ਰਾਜਧਾਨੀ ਵਿੱਚ ਦੂਜੀ ਮੌਤ ਹੋਵੇਗੀ। ਉਕਤ ਮਾਮਲੇ ਵਿੱਚ ਮਰੀਜ਼ ਨੂੰ ਰਾਜੀਵ ਗਾਂਧੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇਹ ਵਿਅਕਤੀ ਕੋਰੋਨਾ ਦਾ ਸ਼ੱਕੀ ਮਰੀਜ਼ ਸੀ।
ਦੱਸ ਦਈਏ, ਇਸ ਤੋਂ ਪਹਿਲਾਂ ਦਿੱਲੀ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਇੱਕ 68 ਸਾਲ ਦੀ ਔਰਤ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਕੁੱਲ 31 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚ 6 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ।