ETV Bharat / bharat

ਰਾਜਸਥਾਨ ਵਿੱਚ ਇਟਲੀ ਦੇ ਨਾਗਰਿਕ ਦੀ ਮੌਤ, ਕੋਰੋਨਾ ਦੀ ਪੁਸ਼ਟੀ ਬਾਕੀ - First death due to corona virus in the rajasthan

ਇਸ ਇਟਾਲੀਅਨ ਜੋੜੇ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਤੋਂ ਬਾਅਦ ਮਾਨ ਸਿੰਘ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਸੀ।

ਮਾਨ ਸਿੰਘ ਹਸਪਤਾਲ
ਸਵਾਏ ਮਾਨ ਸਿੰਘ ਹਸਪਤਾਲ
author img

By

Published : Mar 20, 2020, 12:02 PM IST

ਜੈਪੁਰ: ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿੱਚ ਕੋਰੋਨਾਵਾਇਰਸ ਨਾਲ ਪਹਿਲੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕੋਰੋਨਾਵਾਇਰਸ ਨਾਲ ਪੀੜਤ ਜੋੜਾ ਇਟਲੀ ਤੋਂ ਆਇਆ ਸੀ ਜਿਨ੍ਹਾਂ ਦਾ ਇਲਾਜ ਜੈਪੁਰ ਵਿੱਚ ਚੱਲ ਰਿਹਾ ਸੀ।

ਇਸ ਇਟਾਲੀਅਨ ਜੋੜੇ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਤੋਂ ਬਾਅਦ ਸਵਾਏ ਮਾਨ ਸਿੰਘ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਸੀ ਅਤੇ ਕਰੀਬ 10 ਦਿਨਾਂ ਬਾਅਦ ਉਨ੍ਹਾਂ ਦੀ ਰਿਪੋਰਟ ਨੈਗੀਟਿਵ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਹਤਮੰਦ ਐਲਾਨ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਉਸ ਦੀ ਸਿਹਤ ਇੱਕ ਵਾਰ ਮੁੜ ਤੋਂ ਖ਼ਰਾਬ ਹੋ ਗਈ ਅਤੇ ਉਸ ਨੂੰ ਫੋਰਟਿਸ ਵਿੱਚ ਭਰਤੀ ਕਰਵਾਇਆ ਗਿਆ ਪਰ ਉੱਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹਾਲਾਂਕਿ ਉਸ ਦੀ ਪਤਨੀ ਦੀ ਸਿਹਤ ਰਾਜ਼ੀ ਹੈ।

ਇਹ ਵੀ ਸਾਹਮਣੇ ਆਇਆ ਹੈ ਕਿ ਮਰੀਜ਼ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਤਾਂ ਨੈਗੀਟਿਵ ਆਈ ਸੀ ਪਰ ਉਹ ਹੋਰ ਬਿਮਾਰੀਆਂ ਨਾਲ ਪੀੜਤ ਸੀ ਅਤੇ ਅਜਿਹੇ ਵਿੱਚ ਹਾਰਟ ਅਟੈਕ ਅਤੇ ਹੋਰ ਅੰਗਾਂ ਵਿੱਚ ਖ਼ਰਾਬੀ ਦੇ ਚਲਦੇ ਉਸ ਦੀ ਮੌਤ ਹੋਈ ਹੈ।

ਜ਼ਿਕਰ ਕਰ ਦਈਏ ਕਿ ਰਾਜਸਥਾਨ ਵਿੱਚ ਕੋਰੋਨਾਵਾਇਰਸ ਨਾਲ 9 ਲੋਕ ਪੀੜਤ ਹਨ ਜਿਨ੍ਹਾਂ ਦਾ ਇਲਾਜ ਮਾਨ ਸਿੰਘ ਹਸਪਤਾਲ ਵਿੱਚ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਨੇ ਅੱਜ ਦਮ ਤੋੜ ਦਿੱਤਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.