ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਮੁਅੱਤਲ ਡੀਐਸਪੀ ਦਵਿੰਦਰ ਸਿੰਘ, ਇਸ ਸਾਲ ਦੇ ਸ਼ੁਰੂ ਵਿਚ ਸ੍ਰੀਨਗਰ-ਜੰਮੂ ਹਾਈਵੇਅ 'ਤੇ ਇਕ ਵਾਹਨ ਵਿਚ 2 ਹਿਜ਼ਬੁਲ-ਮੁਜਾਹਿਦੀਨ ਦੇ ਅੱਤਵਾਦੀਆਂ ਨੂੰ ਲਿਜਾਣ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਨੂੰ ਦਿੱਲੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।
ਦਵਿੰਦਰ ਸਿੰਘ ਅਤੇ ਇਸ ਕੇਸ ਦੇ ਇੱਕ ਹੋਰ ਮੁਲਜ਼ਮ ਇਰਫ਼ਾਨ ਸ਼ਫੀ ਮੀਰ ਨੂੰ ਅਦਾਲਤ ਨੇ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਵੱਲੋਂ ਦਾਇਰ ਇੱਕ ਕੇਸ ਵਿੱਚ ਰਾਹਤ ਦਿੱਤੀ ਹੈ। ਵਕੀਲ ਐਮਐਸ ਖ਼ਾਨ ਨੇ ਕਿਹਾ ਕਿ ਜਾਂਚ ਏਜੰਸੀ ਨੇ ਉਸ ਦੀ ਗ੍ਰਿਫ਼ਤਾਰੀ ਤੋਂ 90 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਖ਼ਲ ਕਰਨ ਵਿੱਚ ਅਸਫ਼ਲ ਰਹੀ। ਇਨ੍ਹਾਂ ਨੂੰ ਜ਼ਮਾਨਤ 1 ਲੱਖ ਰੁਪਏ ਦੇ ਨਿੱਜੀ ਮੁਚਲਕੇ ਉੱਤੇ ਜ਼ਮਾਨਤ ਦੇ ਦਿੱਤੀ ਗਈ ਹੈ।
(ਪੀਟੀਆਈ ਰਿਪੋਰਟ)