ਸ਼ਾਹਜਹਾਂਪੁਰ: ਸਾਬਕਾ ਕੇਂਦਰੀ ਗ੍ਰਹਿ ਰਾਜਮੰਤਰੀ ਸਵਾਮੀ ਚਿਨਮਯਾਨੰਦ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਚਿਨਮਯਾਨੰਦ ਦੇ ਵਟਸਐਪ ਨੰਬਰ ਉੱਤੇ ਬੀਤੇ 22 ਅਗਸਤ ਨੂੰ ਮੈਸੇਜ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਇਹ ਫਿਰੌਤੀ ਕਿਸੇ ਅਣਪਛਾਤੇ ਵਿਅਕਤੀ ਨੇ ਮੰਗੀ ਹੈ। ਫਿਰੌਤੀ ਨਾ ਦੇਣ ਉੱਤੇ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਵੀ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਵਾਮੀ ਚਿਨਮਯਾਨੰਦ ਸਰਸਵਤੀ ਦੇ ਵਕੀਲ ਨੇ ਪੁਲਿਸ ਸਟੇਸ਼ਨ ਜਾ ਕੇ ਮਾਮਲਾ ਦਰਜ ਕਰਵਾਇਆ ਹੈ।
ਦੱਸ ਦਈਏ ਕਿ ਸਵਾਮੀ ਚਿਨਮਯਾਨੰਦ ਉੱਤੇ ਲਾਅ ਕਾਲਜ ਦੀ ਵਿਦਿਆਰਥਣ ਨੂੰ ਅਗਵਾ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਲਾਅ ਕਾਲਜ ਦੀ ਵਿਦਿਆਰਥਣ ਨੇ ਸੋਸ਼ਲ ਮੀਡੀਆ ਉੱਤੇ ਆਪਣਾ ਇੱਕ ਵੀਡੀਓ ਵਾਇਰਲ ਕੀਤਾ ਸੀ, ਉਸ ਤੋਂ ਬਾਅਦ ਹੁਣ ਤੱਕ ਇਹ ਵਿਦਿਆਰਥਣ ਲਾਪਤਾ ਹੈ।
ਵੀਡੀਓ ਵੇਖਣ ਲਈ ਕਲਿੱਕ ਕਰੋ
ਫਿਲਹਾਲ ਪੁਲਿਸ ਕੁੜੀ ਦੇ ਲਾਪਤਾ ਹੋਣ ਅਤੇ ਸਵਾਮੀ ਚਿਨਮਯਾਨੰਦ ਤੋਂ ਫਿਰੌਤੀ ਮੰਗੇ ਜਾਣ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਤਿੰਨ ਟੀਮਾਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।