ਨਵੀਂ ਦਿੱਲੀ: ਤਰਨਜੀਤ ਸਿੰਘ ਸੰਧੂ ਅਮਰੀਕਾ ਵਿਚ ਨਵੇਂ ਭਾਰਤੀ ਰਾਜਦੂਤ ਵਜੋਂ ਅਹੁਦਾ ਸੰਭਾਲਣਗੇ। ਸੰਧੂ ਰਾਜਦੂਤ ਹਰਸ਼ ਵਰਧਨ ਸ਼੍ਰਿੰਗਲਾ ਦੀ ਥਾਂ ਲੈਣਗੇ।
ਏਜੰਸੀ ਦੀਆਂ ਖ਼ਬਰਾਂ ਮੁਤਾਬਕ ਹਰਸ਼ ਵਰਧਨ ਸ਼੍ਰਿੰਗਲਾ, ਨਵੇਂ ਵਿਦੇਸ਼ ਸਕੱਤਰ ਬਣਾਏ ਜਾਣ ਮਗਰੋਂ, ਕਾਰਜਭਾਰ ਸੰਭਾਲਣ ਲਈ ਹਾਲ ਹੀ ਵਿੱਚ ਇਸ ਮਹੀਨੇ ਦੇ ਅਖੀਰ ਵਿੱਚ ਨਵੀਂ ਦਿੱਲੀ ਲਈ ਰਵਾਨਾ ਹੋਏ ਸਨ।
ਸੂਤਰਾਂ ਮੁਤਾਬਕ, ਰਾਜਦੂਤ ਦੀ ਨਿਯੁਕਤੀ ਨਾਲ ਜੁੜੀ ਫਾਈਲ ਨੂੰ ਸਮਰੱਥ ਅਥਾਰਟੀ ਨੇ ਹਰੀ ਝੰਡੀ ਦੇ ਦਿੱਤੀ ਹੈ ਪਰ ਸਰਕਾਰ ਨੇ ਅਜੇ ਇਸ ਬਾਰੇ ਅਧਿਕਾਰਤ ਤੌਰ 'ਤੇ ਕੋਈ ਐਲਾਨ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ: ਕਸ਼ਮੀਰ ਵਿੱਚ ਬਰਫੀਲਾ ਤੂਫ਼ਾਨ, ਗੁਰਦਾਸਪੁਰ ਦਾ ਸਿਪਾਹੀ ਰਣਜੀਤ ਸਿੰਘ ਸਲਾਰੀਆ ਹੋਇਆ ਸ਼ਹੀਦ
ਸੰਧੂ 24 ਜਨਵਰੀ, 2017 ਤੋਂ ਸ਼੍ਰੀਲੰਕਾ ਵਿਚ ਭਾਰਤ ਦੇ ਮੌਜੂਦਾ ਹਾਈ ਕਮਿਸ਼ਨਰ ਹਨ। ਇਸ ਤੋਂ ਪਹਿਲਾਂ ਉਹ ਸਾਲ 2013 ਤੋਂ 2017 ਤੱਕ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਸਫਾਰਤਖਾਨੇ ਵਿੱਚ ਡਿਪਟੀ ਚੀਫ਼ ਆਫ਼ ਮਿਸ਼ਨ ਵਜੋਂ ਸੇਵਾ ਨਿਭਾ ਚੁੱਕੇ ਹੈ। ਰਾਜਦੂਤ ਨੇ ਇਸ ਤੋਂ ਪਹਿਲਾਂ 1997 ਤੋਂ 2000 ਵਿਚਾਲੇ ਡੀਸੀ ਵਿੱਚ ਭਾਰਤੀ ਮਿਸ਼ਨ ਵਿੱਚ ਵੀ ਕੰਮ ਕੀਤਾ ਸੀ ਅਤੇ ਆਮ ਤੌਰ ਉੱਤੇ ਮੰਨਿਆ ਜਾਂਦਾ ਹੈ ਕਿ ਉਹ ਵਾਸ਼ਿੰਗਟਨ ਵਿੱਚ ਇੱਕ ਜਾਣਿਆ-ਪਛਾਣਿਆ ਚਿਹਰਾ ਹੈ।
ਸੂਤਰਾਂ ਮੁਤਾਬਕ ਸੰਧੂ ਦੀ ਨਿਯੁਕਤੀ ਦੀ ਸੰਭਾਵਨਾਂ ਦੇ ਮੱਦੇਨਜ਼ਰ 'ਛੇਤੀ ਹੀ' ਦਾ ਐਲਾਨ ਕੀਤਾ ਜਾਵੇਗਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਫਰਵਰੀ ਦੇ ਅਖੀਰ ਤੱਕ ਇਕੱਲੇ ਦੌਰੇ ਉੱਤੇ ਭਾਰਤ ਆਉਣ ਦੀ ਸੰਭਾਵਨਾ ਹੈ। ਅਧਿਕਾਰੀ ਨੇ ਇਹ ਵੀ ਕਿਹਾ ਕਿ ਵਾਸ਼ਿੰਗਟਨ ਡੀਸੀ ਵਿੱਚ ਨਵੀਂ ਨਿਯੁਕਤੀ ਦੀਆਂ ਪ੍ਰਕਿਰਿਆਵਾਂ ਚੱਲ ਰਹੀਆਂ ਹਨ।