ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਬਸ ਸਟੈਂਡ 'ਤੇ ਅੱਤਵਾਦੀਆਂ ਨੇ ਸੀਆਰਪੀਐੱਫ ਦੇ ਜਵਾਨਾਂ 'ਤੇ ਗ੍ਰਨੇਡ ਨਾਲ ਹਮਲਾ ਕੀਤਾ। ਇਸ ਹਮਲੇ 'ਚ 8 ਆਮ ਨਾਗਰਿਕ ਜ਼ਖ਼ਮੀ ਦੱਸੇ ਜਾ ਰਹੇ ਹਨ।
ਪਹਿਲਾਂ ਵੀ ਅੱਤਵਾਦੀਆਂ ਨੇ ਕੀਤਾ ਸੀ ਗ੍ਰਨੇਡ ਹਮਲਾ
ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਵੀ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ ਸੀ। ਜਿਸ 'ਚ 12 ਨਾਗਰਿਕ ਜ਼ਖ਼ਮੀ ਹੋਏ ਸਨ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਇਹ ਘਟਨਾ ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਹੋਈ ਸੀ।
ਅਧਿਕਾਰੀ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਤੇ ਅੱਤਵਾਦੀਆਂ ਨੂੰ ਫੜ੍ਹਣ ਲਈ ਇੱਕ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।