ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਇੱਕ ਜਵੈਲਰੀ ਦੀ ਦੁਕਾਨ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਹਮਲੇ ਵਿੱਚ ਹੁਣ ਤੱਕ ਕੋਈ ਜਾਨੀ ਨੁਕਸਾਨ ਅਤੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।

ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਅੱਤਵਾਦ ਨਾਲ ਜੁੜੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਹਾਲਾਂਕਿ, ਪਿਛਲੇ ਕੁੱਝ ਦਿਨਾਂ ਵਿੱਚ ਅਜਿਹੀ ਘਟਨਾ ਵਿੱਚ ਵਾਧਾ ਹੋਇਆ ਹੈ।