ETV Bharat / bharat

ਭਾਰਤੀ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਕਿ ਹਾਈ ਕਮਿਸ਼ਨ ਨੂੰ ਵਿਦੇਸ਼ ਮੰਤਰਾਲੇ ਨੇ ਕੀਤਾ ਤਲਬ

ਨਵੀਂ ਦਿੱਲੀ: ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਦੀ ਗ੍ਰਿਫ਼ਤਾਰੀ ‘ਤੇ ਪਾਕਿਸਤਾਨ ਦੇ ਹਾਈ ਕਮਿਸ਼ਨ ਇੰਚਾਰਜ ਨੂੰ ਸੰਮਨ ਜਾਰੀ ਕੀਤਾ ਗਿਆ ਹੈ।

ਭਾਰਤੀ ਹਾਈ ਕਮਿਸ਼ਨ
ਭਾਰਤੀ ਹਾਈ ਕਮਿਸ਼ਨ
author img

By

Published : Jun 15, 2020, 8:27 PM IST

ਨਵੀਂ ਦਿੱਲੀ: ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਦੀ ਗ੍ਰਿਫ਼ਤਾਰੀ ‘ਤੇ ਪਾਕਿਸਤਾਨ ਦੇ ਹਾਈ ਕਮਿਸ਼ਨ ਇੰਚਾਰਜ ਨੂੰ ਸੰਮਨ ਜਾਰੀ ਕੀਤਾ ਗਿਆ ਹੈ।

ਇਸਲਾਮਾਬਾਦ (ਪਾਕਿਸਤਾਨ) ਵਿੱਚ ਭਾਰਤੀ ਹਾਈ ਕਮਿਸ਼ਨ ਵਿੱਚ ਕੰਮ ਕਰ ਰਹੇ ਦੋ ਭਾਰਤੀ ਅਧਿਕਾਰੀਆਂ ਦੇ ਲਾਪਤਾ ਹੋਣ ਤੋਂ ਬਾਅਦ ਪਾਕਿਸਤਾਨ ਦੇ ਹਾਈ ਕਮਿਸ਼ਨਰ ਸਈਦ ਹੈਦਰ ਸ਼ਾਹ ਨੂੰ ਵਿਦੇਸ਼ ਮੰਤਰਾਲੇ ਨੇ ਤਲਬ ਕੀਤਾ ਸੀ।

ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਕਿਹਾ ਗਿਆ ਹੈ ਕਿ ਭਾਰਤੀ ਅਧਿਕਾਰੀਆਂ ਤੋਂ ਕੋਈ ਪੁੱਛਗਿੱਛ ਜਾਂ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ।

ਜ਼ਿਕਰ ਕਰ ਦਈਏ ਕਿ ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਦੀ ਗ੍ਰਿਫ਼ਤਾਰੀ ‘ਤੇ ਭਾਰਤ ਨੇ ਸਖ਼ਤ ਵਿਰੋਧ ਜਤਾਇਆ। ਪਾਕਿਸਤਾਨ ਦੇ ਮੀਡੀਆ ਨੇ ਦੱਸਿਆ ਕਿ ਸੋਮਵਾਰ ਸਵੇਰ ਤੋਂ ਲਾਪਤਾ ਹੋਏ ਦੋ ਭਾਰਤੀ ਕਰਮਚਾਰੀਆਂ ਨੂੰ ਟੱਕਰ ਮਾਰ ਕੇ ਭੱਜਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਮਿਸ਼ਨ ਦੇ ਇੰਚਾਰਜ ਨੂੰ ਵਿਦੇਸ਼ ਮੰਤਰਾਲੇ ਨੇ ਤਲਬ ਕੀਤਾ ਸੀ ਅਤੇ ਦੋ ਭਾਰਤੀ ਅਧਿਕਾਰੀਆਂ ਦੀ ਗ੍ਰਿਫਤਾਰੀ ਦੀ ਖ਼ਬਰ' ਤੇ ਉਨ੍ਹਾਂ ਨੂੰ ਇਕ ਇਤਰਾਜ਼ ਪੱਤਰ ਜਾਰੀ ਕੀਤਾ ਗਿਆ ਸੀ।

ਇਤਰਾਜ਼ ਪੱਤਰ ਵਿੱਚ ਪਾਕਿਸਤਾਨ ਮਿਸ਼ਨ ਦੇ ਇੰਚਾਰਜ ਨੂੰ ਸਪੱਸ਼ਟ ਕਰ ਦਿੱਤਾ ਕਿ ਭਾਰਤੀ ਅਧਿਕਾਰੀਆਂ ਤੋਂ ਪੁੱਛ-ਗਿੱਛ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਾਲ ਪਾਕਿਸਤਾਨੀ ਅਧਿਕਾਰੀਆਂ ਉੱਤੇ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.