ਨਵੀਂ ਦਿੱਲੀ: 26 ਜਨਵਰੀ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਸਕੂਲ ਵਿੱਚ ਪੜ੍ਹਨ ਵਾਲੇ ਨੌਜਵਾਨਾਂ ਦੇ ਵਿੱਚ ਵੀ ਜੋਸ਼ ਦਿਖਾਈ ਦੇ ਰਿਹਾ। ਮੋਹਾਲੀ ਏਅਰਪੋਰਟ 'ਤੇ ਮਜ਼ਦੂਰੀ ਕਰਨ ਵਾਲੇ ਪਰਵਾਸੀਆਂ ਨੇ ਕਿਸਾਨੀ ਝੰਡੇ ਵੇਚਣੇ ਸ਼ੁਰੂ ਕਰ ਦਿੱਤੇ ਹਨ। ਈਟੀਵੀ ਭਾਰਤ ਨਾਲ ਗੱਲ ਕਰਦਿਆਂ ਸਕੂਲ ਦੇ ਵਿਦਿਆਰਥੀ ਨੇ ਦੱਸਿਆ ਕਿ ਮੋਹਾਲੀ ਦੇ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵੱਲੋਂ ਕੱਢੀ ਜਾ ਰਹੀ ਰੈਲੀ ਦੇ ਚੱਲਦਿਆਂ ਉਨ੍ਹਾਂ ਵੱਲੋਂ ਆਪਣੀਆਂ ਗੱਡੀਆਂ 'ਤੇ ਝੰਡੇ ਲਗਵਾਏ ਜਾ ਰਹੇ ਹਨ।
ਇਸ ਦੌਰਾਨ ਪ੍ਰਵਾਸੀ ਮਜ਼ਦੂਰ ਨੇ ਗੱਲ ਕਰਦਿਆਂ ਦੱਸਿਆ ਕਿ ਉਸ ਵੱਲੋਂ ਪਹਿਲਾਂ ਦਿਨ ਵਿੱਚ ਆਪਣਾ ਘਰ ਦਾ ਗੁਜ਼ਾਰਾ ਕਰਨ ਲਈ ਪੂਰਾ ਦਿਨ 300 ਰੁਪਏ ਦਿਹਾੜੀ 'ਤੇ ਕੰਮ ਕਰਨਾ ਪੈਂਦਾ ਸੀ। ਪਰ ਹੁਣ ਕਿਸਾਨੀ ਸੰਘਰਸ਼ ਦੇ ਚਲਦਿਆਂ ਉਸ ਵੱਲੋਂ ਝੰਡੇ ਵੇਚੇ ਜਾ ਰਹੇ ਹਨ। ਇਸ ਨਾਲ ਉਸ ਨੂੰ ਦਿਨ ਵਿੱਚ ਤਕਰੀਬਨ 2 ਹਜ਼ਾਰ ਰੁਪਏ ਬਣ ਜਾਂਦੇ ਹਨ ਤੇ ਉਹ ਆਪਣੇ ਘਰ ਦਾ ਗੁਜ਼ਾਰਾ ਪਹਿਲਾਂ ਨਾਲੋਂ ਵਧੀਆ ਤਰੀਕੇ ਨਾਲ ਚਲ ਰਿਹਾ ਹੈ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਗਣਤੰਤਰ ਦਿਵਸ ਅਤੇ ਟਰੈਕਟਰ ਪਰੇਡ ਮਾਰਚ ਵਿੱਚ ਰਾਜਨੀਤਕ ਪਾਰਟੀ ਦਾ ਝੰਡਾ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਉਥੇ ਹੀ ਹਰ ਇੱਕ ਕਿਸਾਨ ਸੰਗਠਨ ਦੇ ਟਰੈਕਟਰ ਜਾਂ ਗੱਡੀ ਉੱਪਰ ਕਿਸਾਨੀ ਝੰਡੇ ਦੇ ਨਾਲ ਰਾਸ਼ਟਰੀ ਝੰਡਾ ਲਗਾਏ ਜਾਣ ਦੀ ਹਦਾਇਤ ਵੀ ਦਿੱਤੀ ਗਈ ਹੈ। ਉੱਥੇ ਹੀ ਕਿਸਾਨੀ ਸੰਘਰਸ਼ ਵਿੱਚ ਵੱਡੇ ਸ਼ਹਿਰਾਂ ਵਿੱਚੋਂ ਆਪਣੇ ਸ਼ਹਿਰ ਛੱਡ ਆਏ ਪ੍ਰਵਾਸੀ ਮਜ਼ਦੂਰ ਮਜ਼ਦੂਰੀ ਦੀ ਥਾਂ ਕਿਸਾਨ ਏਕਤਾ ਜ਼ਿੰਦਾਬਾਦ ਦੇ ਝੰਡੇ ਅਤੇ ਸਟਿੱਕਰ ਵੇਚ ਰਹੇ ਹਨ।
ਈਟੀਵੀ ਭਾਰਤ ਨੂੰ ਜਾਣਕਾਰੀ ਦਿੰਦਿਆਂ ਪ੍ਰਵਾਸੀ ਮਜ਼ਦੂਰ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਨਾਲ ਉਨ੍ਹਾਂ ਦੇ ਘਰ ਦਾ ਚੁੱਲ੍ਹਾ ਚੌਕਾ ਭਾਵੇਂ ਸੁਖਾਲਾ ਹੋ ਗਿਆ। ਪਰ ਕੇਂਦਰ ਨੂੰ ਜਲਦੀ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਅੰਦੋਲਨ ਖ਼ਤਮ ਕਰਨ ਦੀ ਅਪੀਲ ਵੀ ਪ੍ਰਵਾਸੀ ਮਜਦੂਰਾਂ ਵੱਲੋਂ ਕੀਤੀ ਗਈ ਹੈ।