ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਦੇ ਨਤੀਜੇ ਅੱਜ ਆਉਣਗੇ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਕਾਊਂਟਿੰਗ ਸੈਂਟਰਾਂ ਉੱਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਨ੍ਹਾਂ ਚੋਣਾਂ ਵਿੱਚ ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਅਤੇ ਸੋਨੀਆ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਵਿਚਾਲੇ ਮੁੱਖ ਮੁਕਾਬਲਾ ਹੈ।
ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਪੂਰੇ ਦਿੱਲੀ ਵਿੱਚ 21 ਦੇ ਕਰੀਬ ਕੇਂਦਰ ਸਥਾਪਤ ਕੀਤੇ ਹਨ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਜਲਦੀ ਹੀ ਪਹਿਲੇ ਰੁਝਾਨ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਵੋਟਾਂ ਦੀ ਗਿਣਤੀ ਲਈ 2,600 ਮੁਲਾਜ਼ਮ ਤੇ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਹਰ ਗਿਣਤੀ ਕੇਂਦਰ ਉੱਤੇ ਘੱਟੋ-ਘੱਟ 500 ਸੁਰੱਖਿਆ ਮੁਲਾਜ਼ਮ ਤਾਇਨਾਤ ਹਨ।
ਦੱਸ ਦਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 70 ਵਿੱਚੋਂ 67 ਸੀਟਾਂ ਮਿਲੀਆਂ ਸਨ। ਤਿੰਨ ਸੀਟਾਂ ਉੱਤੇ ਭਾਜਪਾ ਨੇ ਜਿੱਤ ਦਰਜ ਕੀਤੀ ਸੀ। ਕਾਂਗਰਸ ਨੂੰ ਇੱਕ ਵੀ ਸੀਟ ਹਾਸਲ ਨਹੀਂ ਹੋਈ ਸੀ।