ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ੋਮਣੀ ਕਮੇਟੀ ਵੱਲੋਂ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਪਾਏ ਗਏ, ਜਿਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਪਾਵਨ ਹੁਕਮਨਾਮਾ ਲਿਆ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਸ਼ਹੀਦ ਭਾਈ ਮਨੀ ਸਿੰਘ ਦਾ ਇਤਿਹਾਸ ਸਾਂਝਾ ਕਰਦਿਆਂ ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਨੇ ਸਿੱਖ ਕੌਮ ਲਈ ਵੱਡੀ ਕੁਰਬਾਨੀ ਦਿੱਤੀ ਹੈ।
ਉਨ੍ਹਾਂ ਸੰਗਤ ਨੂੰ ਬੇਨਤੀ ਕੀਤੀ ਬੱਚਿਆਂ ਨੂੰ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣ। ਇਸ ਉਪਰੰਤ ਸਜਾਏ ਗਏ ਦੀਵਾਨ ਵਿਚ ਸਿੱਖ ਕੌਮ ਦੇ ਕਵੀਸ਼ਰ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਭਾਈ ਮਨੀ ਸਿੰਘ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਪ੍ਰਚਾਰਕ ਸਿੰਘਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।