ਨਵੀਂ ਦਿੱਲੀ: ਭਾਰਤ ਅਤੇ ਚੀਨ ਦੇ ਵਿਚਕਾਰ ਸਰਹੱਦੀ ਵਿਵਾਦ ਨੂੰ ਲੈ ਕੇ ਜਾਰੀ ਤਣਾਅ ਦੇ ਵਿਚਕਾਰ ਮੰਗਲਵਾਰ ਨੂੰ ਦੋਵੇਂ ਦੇਸ਼ਾਂ ਦੇ ਵਿਚਾਲੇ ਕੋਰ ਕਮਾਂਡਰ ਪੱਧਰ ਦੀ ਗੱਲਬਾਤ ਦਾ ਤੀਜਾ ਦੌਰ ਸ਼ੁਰੂ ਹੋ ਗਿਆ ਹੈ।
ਜਾਣਕਾਰੀ ਮੁਤਾਬਕ, ਲੱਦਾਖ਼ ਦੇ ਚੁਸ਼ੂਲ ਵਿੱਚ ਕੱਲ੍ਹ ਦਿਨ ਵਿੱਚ 10.30 ਵਜੇ ਇਹ ਗੱਲਬਾਤ ਹੋਵੇਗਾ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਬੈਠਕ ਅਸਲ ਕੰਟਰੋਲ ਰੇਖਾ (ਐਲਏਸੀ) 'ਤੇ ਚੀਨ ਵੱਲ ਸਥਿਤ ਮੋਲਦੋ ਵਿੱਚ ਹੋਈ ਸੀ।
ਦੱਸ ਦਈਏ ਕਿ 15,16 ਜੂਨ ਦੀ ਦਰਮਿਆਨੀ ਰਾਤ ਨੂੰ ਪੂਰਬੀ ਲੱਦਾਖ਼ ਦੀ ਗਲਵਾਨ ਵਾਲੀ ਵਿੱਚ ਭਾਰਤ ਅਤੇ ਚੀਨ ਦੇ ਫ਼ੌਜੀਆਂ ਦੇ ਵਿਚਾਲੇ ਖ਼ੂਨੀ ਵਿਵਾਦ ਹੋ ਗਿਆ ਸੀ ਜਿਸ ਵਿੱਚ ਭਾਰਤ ਦੇ 20 ਜਵਾਨ ਸ਼ਹਾਦਤ ਦਾ ਜਾਮ ਪੀ ਗਏ ਸਨ।
ਇਸ ਵਿਵਾਦ ਤੋਂ ਬਾਅਦ ਭਾਰਤ ਅਤੇ ਚੀਨ ਦੇ ਸੀਨੀਅਰ ਅਧਿਕਾਰੀਆਂ ਦੀਆਂ ਆਪਸ ਵਿੱਚ 2 ਮੀਟਿੰਗਾਂ ਹੋ ਚੁੱਕੀਆਂ ਹਨ। ਇਸ ਮੁਤੱਲਕ ਕੱਲ੍ਹ ਤੀਜੀ ਮੀਟਿੰਗ ਹੋਣ ਜਾ ਰਹੀ ਹੈ।