ਲਖਨਊ: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਡਾਇਲ 112 ਦੇ ਵਟਸਐਪ ਨੰਬਰ 'ਤੇ ਬੰਬ ਨਾਲ਼ ਉਡਾ ਕੇ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਹੱਤਿਆ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਦੇ ਵੱਖ-ਵੱਖ 50 ਇਲਾਕਿਆਂ 'ਤੇ ਬੰਬ ਸੁੱਟਣ ਦੀ ਧਮਕੀ ਡਾਇਲ 112 ਦੇ ਵਟਸਐਪ ਨੰਬਰ' ਤੇ ਵੀ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਵੀ ਯੋਗੀ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਗੋਮਤੀਨਗਰ ਥਾਣੇ ਵਿਚ ਐਫ਼ਆਈਆਰ ਦਰਜ ਕਰ ਮੁਲਜ਼ਮ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਸ ਤੋਂ ਬਾਅਦ ਮੁੜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੂੰ ਬੰਬ ਨਾਲ਼ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਮੁਤੱਲਕ ਅਜੇ ਤੱਕ ਕਿਸੇ ਵਿਅਕਤੀ ਦੀ ਗ੍ਰਿਫ਼ਤਾਰ ਹੋਣ ਦੀ ਜਾਣਕਾਰੀ ਨਹੀਂ ਮਿਲੀ ਹੈ।