ਮੁੰਬਈ: ਸ਼ਹਿਰ ਦੇ ਗੋਰੇਗਾਓਂ ਇਲਾਕੇ 'ਚ ਬੁੱਧਵਾਰ ਰਾਤ ਕਰੀਬ 10.24 ਵਜੇ ਤਿੰਨ ਸਾਲ ਬੱਚਾ ਖੁੱਲੇ ਨਾਲੇ ਵਿੱਚ ਡਿੱਗ ਪਿਆ। ਘਟਨਾ ਤੋਂ ਬਾਅਦ ਜਾਣਕਾਰੀ ਮਿਲਦਿਆਂ ਹੀ ਪੁਲਿਸ ਅਤੇ ਬੀਐਮਸੀ ਦੀਆਂ ਟੀਮਾਂ ਮੌਕੇ ਉੱਤੇ ਪਹੁੰਚ ਗਈਆਂ। ਜਿਸ ਤੋਂ ਬਾਅਦ ਸਰਚ ਆਪਰੇਸ਼ਨ ਚਲਾਇਆ ਗਿਆ, ਪਰ ਅਜੇ ਤੱਕ ਬੱਚੇ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।
-
#WATCH Mumbai: A 3-year-old boy fell in a gutter in Ambedkar Nagar area of Goregaon around 10:24 pm yesterday. Rescue operations underway. #Maharashtra pic.twitter.com/kx2vlJAN5C
— ANI (@ANI) July 11, 2019 " class="align-text-top noRightClick twitterSection" data="
">#WATCH Mumbai: A 3-year-old boy fell in a gutter in Ambedkar Nagar area of Goregaon around 10:24 pm yesterday. Rescue operations underway. #Maharashtra pic.twitter.com/kx2vlJAN5C
— ANI (@ANI) July 11, 2019#WATCH Mumbai: A 3-year-old boy fell in a gutter in Ambedkar Nagar area of Goregaon around 10:24 pm yesterday. Rescue operations underway. #Maharashtra pic.twitter.com/kx2vlJAN5C
— ANI (@ANI) July 11, 2019
ਦੱਸ ਦਈਏ ਕਿ ਅੰਬੇਡਕਰ ਨਗਰ ਦੀ ਇਸ ਘਟਨਾ ਦੀ ਸੀਸੀਟੀਵੀ ਫੂਟੇਜ ਵੀ ਸਾਹਮਣੇ ਆਈ ਹੈ, ਜਿਸ 'ਚ ਦਿਵਯਾਂਸ਼ੂ ਬੱਚਾ ਨਾਲੇ ਦੇ ਆਲੇ-ਦੁਆਲੇ ਘੁੰਮਦਾ ਨਜ਼ਰ ਆ ਰਿਹਾ ਹੈ ਤੇ ਫਿਰ ਅਚਾਨਕ ਉਸਦਾ ਪੈਰ ਫਿਸਲਦਾ ਹੈ ਤੇ ਉਹ ਖੁੱਲ੍ਹੇ ਗਟਰ 'ਚ ਗਿਰ ਜਾਂਦਾ ਹੈ। ਦਿਵਯਾਂਸ਼ੂ ਪਾਣੀ ਦੇ ਤੇਜ਼ ਵਹਾਅ 'ਚ ਵਹਿ ਜਾਂਦਾ ਹੈ ਤੇ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਉੱਥੇ ਕੋਈ ਵੀ ਮੌਜੂਦ ਨਹੀਂ ਸੀ।
ਬੱਚੇ ਦੇ ਗਟਰ 'ਚ ਡਿੱਗਣ ਦੇ ਕੁਝ ਸਮੇਂ ਬਾਅਦ ਹੀ ਉਸਦੀ ਮਾਂ ਉੱਥੇ ਆਉਂਦੀ ਹੈ, ਪਰ ਉਸਦੇ ਬੱਚੇ ਦਾ ਕੁਝ ਵੀ ਪਤਾ ਨਹੀਂ ਲੱਗਦਾ। ਘਟਨਾ ਤੋਂ ਬਾਅਦ ਤੁਰੰਤ ਮੌਕੇ 'ਤੇ ਪੁਲਿਸ ਤੇ ਫਾਇਰ ਬ੍ਰਿਗੇਡ ਦੀ ਟੀਮ ਪੁੱਜੀ ਤੇ ਪੂਰੀ ਰਾਤ ਸਰਚ ਆਪਰੇਸ਼ਨ ਚਲਾਇਆ ਤੇ ਹੁਣ ਵੀ ਦਿਵਯਾਂਸ਼ੂ ਦੀ ਭਾਲ ਕੀਤੀ ਜਾ ਰਹੀ ਹੈ। ਉੱਥੇ ਹੀ ਸਥਾਨਕ ਲੋਕਾਂ ਨੇ ਇਸਦੇ ਲਈ ਬੀਐਮਸੀ ਨੂੰ ਜ਼ਿੰਮੇਵਾਰ ਦੱਸਿਆ ਹੈ।