ਨਵੀਂ ਦਿੱਲੀ: ਸ਼ਾਹੀਨ ਬਾਗ ਦੀ ਸੁਣਵਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਲਈ ਸ਼ਾਹੀਨ ਬਾਗ ਵਰਗੀਆਂ ਜਨਤਕ ਥਾਂਵਾਂ 'ਤੇ ਕਬਜਾ ਨਾਮੰਜ਼ੂਰ ਹੈ ਤੇ ਇਸ ਦੇ ਨਾਲ ਇਸ ਤਰ੍ਹਾਂ ਦੀਆਂ ਥਾਂਵਾਂ 'ਤੇ ਅਣਮਿੱਥੇ ਸਮੇਂ ਲਈ ਕਬਜਾ ਨਹੀਂ ਕੀਤਾ ਜਾ ਸਕਦਾ।
ਸੀਏਏ ਦੇ ਵਿਰੋਧ ਪ੍ਰਦਰਸ਼ਨਾਂ ਦੇ ਖਿਲਾਫ਼ ਯਾਚਿਕਾ ਦਾਇਰ ਕੀਤੀ ਗਈ ਸੀ ਜਿਸ 'ਤੇ ਅਦਾਲਤ ਨੇ ਇਹ ਫੈਸਲਾ ਦਿੱਤਾ। ਇਹ ਪ੍ਰਦਰਸ਼ਨਾਂ ਕਰਕੇ ਕਈ ਮਹੀਨੇ ਤੱਕ ਰਾਸ਼ਟਰੀ ਰਾਜਧਾਨੀ ਦੇ ਸ਼ਾਹੀਨ ਬਾਗ ਇਲਾਕੇ ਦੀ ਸੜਕ ਰੁੱਕ ਗਈ ਸੀ। ਜਸਟਿਸ ਐਸ ਕੇ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਜਨਤਕ ਥਾਂਵਾਂ 'ਤੇ ਅਣਮਿੱਥੇ ਸਮੇਂ ਲਈ ਕਬਜਾ ਨਹੀਂ ਕੀਤਾ ਜਾ ਸਕਦਾ।
ਬੈਂਚ ਵੱਲੋਂ ਇਹ ਵੀ ਕਿਹਾ ਗਿਆ ਕਿ ਸ਼ਾਹੀਨ ਬਾਗ ਇਲਾਕੇ ਤੋਂ ਲੋਕਾਂ ਨੂੰ ਹਟਾਉਣ ਲਈ ਦਿੱਲੀ ਪੁਲਿਸ ਨੂੰ ਕਾਰਵਾਈ ਕਰਨੀ ਚਾਹੀਦੀ ਸੀ।