ਨਵੀਂ ਦਿੱਲੀ: ਸੰਸਦ 'ਚ ਚੱਲ ਰਹੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਅੱਜ ਪ੍ਰਦੂਸ਼ਣ ਨੂੰ ਲੈ ਕੇ ਅਹਿਮ ਚਰਚਾ ਹੋ ਸਕਦੀ ਹੈ। ਸੈਸ਼ਨ ਦੇ ਪਹਿਲੇ ਦਿਨ ਸੰਸਦ 'ਚ ਕਾਂਗਰਸ ਦੇ ਸਾਂਸਦ ਮੈਂਬਰ ਗੌਰਵ ਗਗੋਈ ਨੇ ਮਾਸਕ ਲਾ ਕੇ ਅਤੇ ਪੋਸਟਰ ਹੱਥਾਂ 'ਚ ਫੜ੍ਹ ਪ੍ਰਦੂਸ਼ਣ 'ਤੇ ਚਰਚਾ ਕਰਨ ਅਤੇ ਨਵਾਂ ਕਾਨੂੰਨ ਲਿਆਉਣ ਦੀ ਮੰਗ ਕੀਤੀ ਸੀ।
ਜ਼ਿਕਰਯੋਗ ਹੈ ਕਿ ਭਾਰਤ ਵਿੱਚ ਵੱਧ ਰਿਹਾ ਪ੍ਰਦੂਸ਼ਣ ਇੱਕ ਗੰਭੀਰ ਸਮੱਸਿਆ ਬਣਿਆ ਹੋਇਆ ਹੈ। ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਲੋਕਾਂ ਦਾ ਸਾਹ ਲੈਣਾ ਵੀ ਸੁਸ਼ਕਿਲ ਹੋ ਗਿਆ ਹੈ। ਸਰਕਾਰ ਵੱਲੋਂ ਪ੍ਰਦੂਸ਼ਣ 'ਤੇ ਕਾਬੂ ਪਾਉਣ ਲਈ ਕਈ ਵੱਡੇ ਦਾਅਵੇ ਤਾਂ ਕੀਤੇ ਗਏ ਹਨ ਪਰ ਅਜੇ ਤੱਕ ਇਸ ਦਾ ਕੋਈ ਸੁੱਚਜਾ ਜਾਂ ਪੱਕਾ ਹੱਲ ਨਹੀਂ ਕੱਢਿਆ ਜਾ ਸਕਿਆ ਹੈ।
ਦੱਸਣਯੋਗ ਹੈ ਕਿ ਲੋਕਸਭਾ ਦੇ ਸਰਦ ਰੁੱਤ ਇਜਲਾਸ ਦਾ ਅੱਜ ਦੂਜਾ ਦਿਨ ਹੈ ਅਤੇ 13 ਦਸੰਬਰ ਤਕ ਚੱਲਣ ਵਾਲੇ ਇਸ ਇਜਲਾਸ 'ਚ ਸਿਰਫ਼ ਪ੍ਰਦੂਸ਼ਣ ਹੀ ਨਹੀਂ ਸੱਗੋਂ ਕਈ ਹੋਰ ਅਹਿਮ ਮੁੱਦੇ ਚੁੱਕ ਉਨ੍ਹਾਂ ਦਾ ਹਲ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ।