ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਪ੍ਰਦਰਸ਼ਨ ਨੂੰ ਰੋਕਣ ਅਤੇ ਸਾਡੇ ਨਾਲ ਗੱਲ ਕਰਨ। ਹਾਲਾਂਕਿ, ਇਹ ਫੈਸਲਾ ਕਿਸਾਨ ਸੰਗਠਨਾਂ ਅਤੇ ਕਿਸਾਨ ਨੇਤਾਵਾਂ 'ਤੇ ਨਿਰਭਰ ਕਰਦਾ ਹੈ।
ਮੀਟਿੰਗ ਬਾਰੇ ਗੱਲ ਕਰਦੇ ਉਨ੍ਹਾਂ ਨੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਰਹੀ ਤੇ ਅਗਲੀ ਮੀਟਿੰਗ 3 ਦਸੰਬਰ ਨੂੰ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਅਸੀਂ ਇੱਕ ਕਮੇਟੀ ਦਾ ਗਠਨ ਕਰਨਾ ਚਾਹੁੰਦੇ ਸੀ ਪਰ ਕਿਸਾਨ ਚਾਹੁੰਦੇ ਹਨ ਕਿ ਉਹ ਸਭ ਨਾਲ ਗੱਲ ਹੋਵੇ ਤੇ ਅਸੀਂ ਇਸ ਗੱਲ ਲਈ ਰਾਜ਼ੀ ਹੋ ਗਏ ਹਾਂ।
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਹਾ ਕਿ ਹੋਰ ਮੁੱਦਿਆਂ ਨੂੰ ਲੈ ਕੇ ਟਿਕੈਂਟ ਕਿਸਾਨ ਯੂਨੀਅਨ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ ਹੈ। ਅਸੀਂ ਉਨ੍ਹਾਂ ਨੂੰ ਕਿਹਾ ਹੈ ਕਿ ਉਹ ਆਪਣੇ ਮੁੱਦੇ ਲਿਖਤੀ ਰੂਪ ਵਿੱਚ ਸਾਨੂੰ ਦੇਣ ਅਤੇ ਅਸੀਂ ਇਸ 'ਤੇ ਵਿਚਾਰ ਕਰਾਂਗੇ।