ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ ਐਤਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੱਕ ਧੰਨਵਾਦ ਰੈਲੀ ਨੂੰ ਸੰਬੋਧਨ ਕਰਨ ਜਾ ਰਹੇ ਹਨ। ਪੀਐਮ ਮੋਦੀ ਦੀ ਇਹ ਰੈਲੀ ਕਰੀਬ 11.30 ਵਜੇ ਸ਼ੁਰੂ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਦੀ ਇਸ ਰੈਲੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਰਾਮਲੀਲਾ ਮੈਦਾਨ ਤੋਂ ਇੱਕ ਕਿਲੋਮੀਟਰ ਦੀ ਦੂਰੀ 'ਤੇ ਸ਼ੁੱਕਰਵਾਰ ਨੂੰ ਸਿਟੀਜ਼ਨਸ਼ਿਪ ਸੋਧ ਐਕਟ (CAA) ਦੇ ਵਿਰੁੱਧ ਵਿੱਚ ਹਿੰਸਾ ਹੋਈ ਸੀ। ਧੰਨਵਾਦ ਰੈਲੀ ਨੂੰ ਵੇਖਦੇ ਹੋਏ ਦਿੱਲੀ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।
-
Delhi: Prime Minister Narendra Modi to address a rally at Ram Leela Maidan later today, security tightened in the area pic.twitter.com/QktUV4byb3
— ANI (@ANI) December 22, 2019 " class="align-text-top noRightClick twitterSection" data="
">Delhi: Prime Minister Narendra Modi to address a rally at Ram Leela Maidan later today, security tightened in the area pic.twitter.com/QktUV4byb3
— ANI (@ANI) December 22, 2019Delhi: Prime Minister Narendra Modi to address a rally at Ram Leela Maidan later today, security tightened in the area pic.twitter.com/QktUV4byb3
— ANI (@ANI) December 22, 2019
'1731 ਦੀਆਂ ਗ਼ੈਰਕਾਨੂੰਨੀ ਕਲੋਨੀਆਂ ਨੂੰ ਮਿਲਿਆ ਆਪਣਾ ਹੱਕ'
ਇਸ ਰੈਲੀ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਨੇਤਾ ਵਿਜੈ ਗੋਇਲ ਨੇ ਕਿਹਾ ਕਿ ਦਿੱਲੀ ਦੀਆਂ 1731 ਗ਼ੈਰਕਾਨੂੰਨੀ ਕਲੋਨੀਆਂ ਦੇ ਲੋਕਾਂ ਨੂੰ ਮਾਲਕੀ ਹੱਕ ਮਿਲਣ ਕਰਕੇ ਇਹ ਰੈਲੀ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨ ਲਈ ਆਯੋਜਿਤ ਕੀਤੀ ਗਈ ਹੈ।
ਉਥੇ ਹੀ ਇਸ ਧੰਨਵਾਦ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦਾ ਬਿਗੁਲ ਬਜਾਉਣਗੇ। ਦਿੱਲੀ ਵਿਚ ਗੈਰਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਨਾਲ ਤਕਰੀਬਨ 40 ਲੱਖ ਲੋਕਾਂ ਨੂੰ ਮਾਲਕੀ ਹੱਕ ਪ੍ਰਾਪਤ ਕਰਨ ਦਾ ਰਾਹ ਸਾਫ਼ ਹੋ ਗਿਆ ਹੈ।