ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੂੰ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਜਿੱਤ ਤੋਂ ਬਾਅਦ ਹੁਣ ਨਵੀਂ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਅੱਜ ਨਵੇਂ ਚੁਣੇ ਵਿਧਾਇਕਾਂ ਦੀ ਇੱਕ ਮੀਟਿੰਗ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ 'ਚ ਹੋਵੇਗੀ। ਜਿਥੇ ਵਿਧਾਇਕ ਦਲ ਦੇ ਆਗੂ ਦੀ ਚੋਣ ਕੀਤੀ ਜਾਏਗੀ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਅੱਜ ਉਪ ਰਾਜਪਾਲ ਅਨਿਲ ਬੈਜਲ ਨਾਲ ਵੀ ਮੁਲਾਕਾਤ ਕਰਨਗੇ।
11 ਵਜੇ ਹੋਵੇਗੀ 'ਆਪ 'ਦੀ ਬੈਠਕ
ਆਪਣੇ ਸੀਨੀਅਰ ਆਗੂ ਅਤੇ ਦਿੱਲੀ ਕਨਵੀਨਰ ਗੋਪਾਲ ਰਾਏ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਮੀਟਿੰਗ ਸਵੇਰੇ 11.30 ਵਜੇ ਸ਼ੁਰੂ ਹੋਵੇਗੀ। ਜਿਥੇ ‘ਆਪ’ ਵਿਧਾਇਕ ਆਪਣੇ ਆਗੂ ਦੀ ਚੋਣ ਕਰਨਗੇ। ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਅਹੁਦੇ ਦੇ ਸਹੁੰ ਚੁੱਕ ਸਮਾਗਮ ਲਈ ਦੋ ਤਰੀਕਾਂ 14 ਫਰਵਰੀ ਅਤੇ 16 ਫਰਵਰੀ 'ਤੇ ਪਾਰਟੀ ਵਿਚਾਰ ਕਰ ਰਹੀ ਹੈ। ਇਸ ਦੇ ਨਾਲ ਹੀ ਸਹੁੰ ਚੁੱਕ ਸਮਾਰੋਹ ਲਈ ਰਾਮਲੀਲਾ ਮੈਦਾਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ, ਇਸ 'ਤੇ ਅਜੇ ਅੰਤਮ ਫੈਸਲਾ ਲਿਆ ਜਾਣਾ ਬਾਕੀ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਆਪ ਨੇ 70 ਵਿਧਾਨ ਸਭਾ ਸੀਟਾਂ ਵਿਚੋਂ 62 ਸੀਟਾਂ ਜਿੱਤੀਆਂ ਸਨ। ਇਸ ਤੋਂ ਇਲਾਵਾ ਭਾਜਪਾ ਨੇ ਬਾਕੀ 8 ਸੀਟਾਂ 'ਤੇ ਕਬਜ਼ਾ ਕਰ ਲਿਆ ਤੇ ਇਸ ਚੋਣਾਂ 'ਚ ਕਾਂਗਰਸ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ।