ਤਿੰਨ ਸੂਬਿਆਂ ਦੇ ਦੌਰੇ 'ਤੇ ਹੋਣਗੇ ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਦੌਰੇ 'ਤੇ ਹੋਣਗੇ। ਬਿਹਾਰ ਦੇ ਪਾਲੀਗੰਜ, ਝਾਰਖੰਡ ਦੇ ਦੇਵਘਰ ਅਤੇ ਪੱਛਮੀ ਬੰਗਾਲ ਦੇ ਬਸ਼ੀਰਘਾਟ 'ਚ ਜਨਸਭਾ ਨੂੰ ਸੰਬੋਧਨ ਕਰਨਗੇ।
ਫਰੀਦਕੋਟ ਦੇ ਬਰਗਾੜੀ ਅਤੇ ਲੁਧਿਆਣਾ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ
ਰਾਹੁਲ ਗਾਂਧੀ ਬਰਗਾੜੀ ਅਤੇ ਲੁਧਿਆਣਾ 'ਚ ਜਨ ਸਭਾ ਨੂੰ ਸੰਬੋਧਨ ਕਰਨਗੇ। ਉਹ ਮੁਹੰਮਦ ਸਦੀਕ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ ਅਤੇ ਦੁਪਹਿਰੇ 12 ਵਜੇ ਬਰਗਾੜੀ ਪਹੁੰਚਣਗੇ। ਇਸ ਤੋਂ ਇਲਾਵਾ ਉਹ ਰਾਜਸਥਾਨ ਦੇ ਅਲਵਰ 'ਚ ਵੀ ਜਾਣਗੇ।
ਅੱਜ ਪ੍ਰੈਸ ਕਾਨਫ਼ਰੰਸ ਕਰਨਗੇ ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪ੍ਰੈਸ ਕਾਨਫ਼ਰੰਸ ਕਰਨਗੇ। ਇਹ ਕਾਨਫਰੰਸ ਚੰਡੀਗੜ੍ਹ 'ਚ ਪਾਰਟੀ ਹੈਡਕੁਆਰਟਰ 'ਚ ਸਵੇਰੇ 10.45 ਵਜੇ ਕੀਤੀ ਜਾਵੇਗੀ।
ਬਠਿੰਡਾ ਅਤੇ ਮਾਨਸਾ 'ਚ ਰੋਡ ਸ਼ੋਅ ਕਰਨਗੇ ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅੱਜ ਬਠਿੰਡਾ 'ਚ ਰੋਡ ਸ਼ੋਅ ਕਰਨਗੇ। 'ਆਪ' ਉਮੀਦਵਾਰ ਬਲਜਿੰਦਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਉਹ ਮਾਨਸਾ ਦੇ ਬਾਰਾਂ ਹੱਟਾਂ ਚੌਂਕ 'ਚ ਜਨਸਭਾ ਨੂੰ ਵੀ ਸੰਬੋਧਨ ਕਰਨਗੇ।
ਸੰਨੀ ਦਿਓਲ ਦੀਨਾਗਰ 'ਚ ਕਰਨਗੇ ਰੋਡ ਸ਼ੋਅ
ਭਾਜਪਾ ਉਮੀਦਵਾਰ ਸੰਨੀ ਦਿਓਲ ਗੁਰਦਾਸਪੁਰ ਦੇ ਦੀਨਾਨਗਰ 'ਚ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਦੀਨਾਨਗਰ ਤੋਂ ਸ਼ੁਰੂ ਹੋ ਕੇ ਬਾਕੀ ਥਾਵਾਂ ਤੋਂ ਹੁੰਦਾ ਹੋਇਆ ਗਾਜੀਕੋਟ 'ਚ ਸਮਾਪਤ ਹੋਵੇਗਾ।
ਬਰਨਾਲਾ 'ਚ ਸਮ੍ਰਿਤੀ ਈਰਾਨੀ
ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਬਰਨਾਲਾ ਆਉਣਗੇ। ਇੱਥੇ ਉਹ ਬਰਨਾਲਾ ਦੇ ਹੰਢਿਆਇਆ ਬਾਜ਼ਾਰ ਵਿੱਚ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।
ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਆਉਣਗੇ ਮਨੋਹਰ ਲਾਲ ਖੱਟਰ
ਹਰਿਆਣਾ ਦੇ ਮੁੱਖ ਮੰਤਰੀ ਅੱਜ ਅਮਲੋਹ ਦੇ ਇੱਕ ਪੈਲਸ ਵਿੱਚ ਸ਼ਾਮ 5 ਵਜੇ ਆਉਣਗੇ। ਅਕਾਲੀ-ਭਾਜਪਾ ਗੱਠਜੋਡ਼ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਪੱਖ 'ਚ ਰੱਖੀ ਉਦਯੋਗਪਤੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ।
ਹੁਸ਼ਿਆਰਪੁਰ ਆਉਣਗੇ ਮਨੀਸ਼ ਸਿਸੋਦੀਆ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਹੁਸ਼ਿਆਰਪੁਰ ਆਉਣਗੇ। ਉਹ 'ਆਪ' ਉਮੀਦਵਾਰ ਡਾਕਟਰ ਰਵਜੋਤ ਸਿੰਘ ਦੇ ਹੱਕ ਵਿਚ ਰੋਡ ਸ਼ੋਅ ਕਰਨਗੇ।
ਪਟਿਆਲਾ 'ਚ ਡਾ. ਧਰਮਵੀਰ ਗਾਂਧੀ ਅਤੇ ਸੁਰਜੀਤ ਸਿੰਘ ਰੱਖੜਾ ਕਰਨਗੇ ਚੋਣ ਪ੍ਰਚਾਰ
ਪਟਿਆਲਾ ਲੋਕ ਸਭਾ ਸੀਟ ਨੂੰ ਲੈ ਕੇ ਡਾ. ਧਰਮਵੀਰ ਗਾਂਧੀ ਵੱਲੋਂ ਰਾਜਪੁਰਾ ਤੋਂ ਲੈ ਕੇ ਨਾਭਾ ਤੱਕ ਰੋਡ ਸ਼ੋਅ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ ਵੱਲੋਂ ਹਲਕਾ ਸਨੌਰ 'ਚ ਚੋਣ ਪ੍ਰਚਾਰ ਕੀਤਾ ਜਾਵੇਗਾ।