ਨਿਰਭਯਾ ਮਾਮਲੇ ਵਿੱਚ ਫਾਂਸੀ ਉੱਤੇ ਰੋਕ ਵਿਰੁੱਧ ਪਾਈ ਗਈ ਪਟੀਸ਼ਨ 'ਤੇ ਅੱਜ ਫ਼ੈਸਲਾ ਆਵੇਗਾ। ਦੂਜੇ ਪਾਸੇ ਚੀਨ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਹੁਣ ਤੱਕ 500 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਡਿਫੈਂਸ ਐਕਸਪੋ-2020 ਦਾ ਉਦਘਾਟਨ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਕਈ ਸਿਆਸੀ ਆਗੂ ਅੱਜ ਦਿੱਲੀ ਵਿੱਚ ਚੋਣ ਪ੍ਰਚਾਰ ਕਰਨਗੇ।