ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਰਫਤਾਰ ਤੇਜ਼ ਹੋ ਚੁੱਕੀ ਹੈ। ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ, ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ ਦੇਸ਼ ਭਰ ਵਿੱਚ 56 ਹਜ਼ਾਰ ਤੋਂ ਪਾਰ ਹੋ ਗਈ ਹੈ। ਇਨ੍ਹਾਂ ਵਿੱਚੋਂ 35 ਤੋਂ ਵੱਧ ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 16 ਤੋਂ ਵੱਧ ਲੋਕ ਸਿਹਤਮੰਦ ਹੋ ਚੁੱਕੇ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ ਹੈ। ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਤੱਕ 1889 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਐਲਾਨੇ ਗਏ ਅੰਕੜਿਆਂ ਮੁਤਾਬਕ ਬੁੱਧਵਾਰ ਸਵੇਰ ਤੋਂ ਦੇਸ਼ ਭਰ ਵਿੱਚ 5000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਭਰ ਵਿੱਚ ਮੌਤਾਂ ਦੀ ਗਿਣਤੀ ਵੀ 1,800 ਨੂੰ ਪਾਰ ਕਰ ਗਈ ਹੈ। ਕੋਵਿਡ-19 ਲੜਾਈ ਵਿੱਚ ''ਫਰੰਟ ਲਾਈਨ'' ਵਿੱਚ ਸ਼ਾਮਲ ਸਿਹਤ ਕਰਮਚਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਵੱਡੀ ਗਿਣਤੀ ਹਾਲ ਹੀ ਦੇ ਦਿਨਾਂ ਵਿੱਚ ਕੋਰੋਨਾ ਪੌਜ਼ੀਟਿਵ ਆ ਰਹੀ ਹੈ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 38 ਲੱਖ ਤੋਂ ਪਾਰ, 2 ਲੱਖ 69 ਹਜ਼ਾਰ ਮੌਤਾਂ
ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਵੀਰਵਾਰ ਨੂੰ ਕਿਹਾ ਕਿ ਕੇਰਲ, ਉੜੀਸਾ ਅਤੇ ਜੰਮੂ-ਕਸ਼ਮੀਰ ਸਮੇਤ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ 'ਚ ਕੋਵਿਡ-19 ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਸਵੇਰ ਤੋਂ 24 ਘੰਟਿਆਂ ਵਿੱਚ 3,561 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ਅਤੇ 1,084 ਹੋਰ ਮਰੀਜ਼ ਠੀਕ ਹੋਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਰਤ ਬਿਹਤਰ ਸਥਿਤੀ ਵਿੱਚ ਹੈ ਕਿਉਂਕਿ ਇਥੇ ਮੌਤ ਦਰ 3.3 ਫੀਸਦ ਹੈ ਅਤੇ ਰਿਕਵਰੀ ਦੀ ਦਰ ਹੈ 28.83 ਪ੍ਰਤੀਸ਼ਤ ਹੈ।