ਊਨਾ: ਜ਼ਿਲ੍ਹਾ ਊਨਾ ਦੇ ਘੱਲੂਵਾਲ ਵਿੱਚ ਦੇਰ ਰਾਤ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਬਾਈਕ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਿੰਦਰ ਪੁੱਤਰ ਮਹਿੰਦਰ ਸਿੰਘ ਨਿਵਾਸੀ ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸ਼ਨੀਵਾਰ ਦੇਰ ਰਾਤ ਘੱਲੂਵਾਲ ਨੇੜੇ ਇੱਕ ਅਣਪਛਾਤਾ ਵਾਹਨ ਇੱਕ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ। ਸੂਚਨਾ ਮਿਲਣ ਦੇ ਕਾਫ਼ੀ ਦੇਰ ਬਾਅਦ ਜਦੋਂ ਪੁਲਿਸ ਪਹੁੰਚੀ ਤਾਂ ਲੋਕਾਂ ਵਿੱਚ ਗੁੱਸਾ ਸੀ। ਕੁੱਝ ਲੋਕਾਂ ਨੇ ਦੱਸਿਆ ਕਿ ਇਹ ਬਾਈਕ ਸਵਾਰ ਟਿੱਪਰ ਕਾਰਨ ਡਿੱਗ ਪਿਆ ਅਤੇ ਇੱਕ ਹੋਰ ਕਾਰ ਦੇ ਹੇਠਾਂ ਆ ਗਿਆ। ਅਣਪਛਾਤੇ ਵਾਹਨ ਬਾਰੇ ਹਲੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਪੁਲਿਸ ਹੁਣ ਸੀਸੀਟੀਵੀ ਫੁਟੇਜ ਵੀ ਸਕੈਨ ਕਰ ਰਹੀ ਹੈ।
ਇਹ ਵੀ ਪੜ੍ਹੋ: ਢਿਲਵਾਂ ਕਤਲ ਮਾਮਲਾ: ਮਜੀਠੀਆ ਨੇ ਰੰਧਾਵਾ 'ਤੇ ਜੱਗੂ ਭਗਵਾਨਪੁਰੀਆ ਗੈਂਗ ਨੂੰ ਸ਼ਹਿ ਦੇਣ ਦੇ ਲਾਏ ਦੋਸ਼
ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਸਦੀ ਮੌਤ ਹੋ ਗਈ ਸੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਏਐਸਪੀ ਵਿਨੋਦ ਧੀਮਾਨ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।